July 4, 2024 2:30 pm
ਮੁਕੁਲ ਆਰੀਆ

ਫਿਲੀਸਤੀਨ ‘ਚ ਭਾਰਤ ਦੇ ਰਾਜਦੂਤ ਮੁਕੁਲ ਆਰੀਆ ਦਾ ਹੋਇਆ ਦਿਹਾਂਤ

ਚੰਡੀਗੜ੍ਹ 07 ਮਾਰਚ 2022: ਫਿਲੀਸਤੀਨ ‘ਚ ਭਾਰਤ ਦੇ ਰਾਜਦੂਤ ਮੁਕੁਲ ਆਰੀਆ ਦਾ ਦਿਹਾਂਤ ਹੋ ਗਿਆ ਹੈ। ਸੂਤਰਾਂ ਦੇ ਮੁਤਾਬਕ ਆਰੀਆ ਐਤਵਾਰ ਨੂੰ ਭਾਰਤੀ ਦੂਤਾਵਾਸ ਦੇ ਅੰਦਰ ਮ੍ਰਿਤਕ ਪਾਇਆ ਗਿਆ| ਮੁਕੁਲ ਆਰੀਆ ਦੇ ਮੌਤ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।। ਉਹ ਫਿਲੀਸਤੀਨ ਦੇ ਰਾਮੱਲਾ ਸਥਿਤ ਭਾਰਤੀ ਦੂਤਾਵਾਸ ‘ਚ ਤਾਇਨਾਤ ਸੀ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੁਕੁਲ ਆਰਿਆ ਦੀ ਮੌਤ ਬਾਰੇ ਟਵੀਟ ਕੀਤਾ। ਵਿਦੇਸ਼ ਮੰਤਰੀ ਨੇ ਟਵੀਟ ਕੀਤਾ, “ਰਾਮੱਲਾ ‘ਚ ਭਾਰਤ ਦੇ ਨੁਮਾਇੰਦੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਉਹ ਇੱਕ ਹੁਸ਼ਿਆਰ ਅਧਿਕਾਰੀ ਸਨ। ਮੁਕੁਲ ਆਰੀਆ ਦੇ ਪਰਿਵਾਰ ਅਤੇ ਪਿਆਰਿਆਂ ਪ੍ਰਤੀ ਮੇਰੀ ਸੰਵੇਦਨਾ ਹੈ ,” ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਮ੍ਰਿਤਕ ਰਾਜਦੂਤ ਦੀ ਦੇਹ ਨੂੰ ਅੰਤਿਮ ਸੰਸਕਾਰ ਲਈ ਭਾਰਤ ਲਿਆਉਣ ਲਈ ਪ੍ਰਬੰਧ ਕਰਨ ਲਈ ਆਪਣੇ ਅਧਿਕਾਰੀਆਂ ਦੇ ਸੰਪਰਕ ‘ਚ ਹਨ।