Indian Army

ਭਾਰਤੀ ਫੌਜ ਨੇ ਡਰੋਨ ਹ.ਮ.ਲਿਆਂ ਨੂੰ ਕੀਤਾ ਨਾਕਾਮ, ਇੱਕ ਪਾ.ਕਿ.ਸ.ਤਾ.ਨੀ ਪਾਇਲਟ ਨੂੰ ਜ਼ਿੰਦਾ ਫੜਿਆ

ਜੰਮੂ, 09 ਮਈ 2025: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਪੱਛਮੀ ਸਰਹੱਦ ‘ਤੇ ਪਾਕਿਸਤਾਨ ਵੱਲੋਂ ਕੀਤੇ ਡਰੋਨ ਹਮਲਿਆਂ ਨੂੰ ਭਾਰਤੀ ਹਥਿਆਰਬੰਦ ਬਲਾਂ (Indian Army) ਨੇ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਹੈ। ਇਸ ਦੌਰਾਨ ਵੱਡੀ ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ ਭਾਰਤੀ ਸੁਰੱਖਿਆ ਬਲਾਂ ਨੇ ਰਾਜਸਥਾਨ ਦੇ ਜੈਸਲਮੇਰ ‘ਚ ਇੱਕ ਪਾ.ਕਿ.ਸ.ਤਾ.ਨੀ ਪਾਇਲਟ ਨੂੰ ਜ਼ਿੰਦਾ ਫੜ ਲਿਆ ਹੈ।

ਭਾਰਤੀ ਰੱਖਿਆ ਬਲਾਂ (Indian Army) ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪੱਛਮੀ ਸਰਹੱਦਾਂ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਪਾਕਿਸਤਾਨੀ ਡਰੋਨ ਹਮਲੇ ਦਰਜ ਕੀਤੇ ਗਏ ਹਨ। ਭਾਰਤੀ ਹਥਿਆਰਬੰਦ ਫੌਜਾਂ ਨੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਹੈ। ਹੋਰ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ, ਪਾ.ਕਿ.ਸ.ਤਾ.ਨ ਵੱਲੋਂ ਜੰਮੂ-ਕਸ਼ਮੀਰ ‘ਚ ਅੰਤਰਰਾਸ਼ਟਰੀ ਸਰਹੱਦ ਨੇੜੇ ਜੰਮੂ, ਪਠਾਨਕੋਟ ਅਤੇ ਊਧਮਪੁਰ ‘ਚ ਵੀ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ ਗਏ ਸਨ।

ਉੱਥੇ ਵੀ ਭਾਰਤੀ ਫੌਜ ਨੇ ਖ਼ਤਰੇ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ। ਪਾਕਿਸਤਾਨ ਦੀਆਂ ਇਨ੍ਹਾਂ ਕਾਰਵਾਈਆਂ ਨੂੰ ਭਾਰਤ ਦੀ ਸੁਰੱਖਿਆ ‘ਤੇ ਸਿੱਧਾ ਹਮਲਾ ਮੰਨਿਆ ਜਾ ਰਿਹਾ ਹੈ, ਪਰ ਫੌਜ ਦੀ ਚੌਕਸੀ ਅਤੇ ਜਵਾਬੀ ਕਾਰਵਾਈ ਨੇ ਇੱਕ ਵਾਰ ਫਿਰ ਪਾਕਿਸਤਾਨ ਦੇ ਇਰਾਦਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ।

Read More: ਪਾਕਿਸਤਾਨ ਨੇ 15 ਭਾਰਤੀ ਫੌਜੀ ਟਿਕਾਣਿਆਂ ‘ਤੇ ਹਮਲੇ ਕਰਨ ਦੀ ਕੀਤੀ ਕੋਸ਼ਿਸ਼: ਕਰਨਲ ਸੋਫੀਆ ਕੁਰੈਸ਼ੀ

Scroll to Top