July 7, 2024 2:02 pm
Indian army truck

ਭਾਰਤੀ ਫੌਜ ਦੇ ਟਰੱਕ ਦਾ ਟਾਇਰ ਫਟਣ ਕਾਰਨ ਬੱਸ ਨਾਲ ਹੋਈ ਟੱਕਰ, ਪੰਜ ਜਣਿਆਂ ਦੀ ਗਈ ਜਾਨ

ਚੰਡੀਗੜ੍ਹ 13 ਮਈ 2024: ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਜਿਸ ਵਿੱਚ ਫੌਜ ਦੇ ਦੋ ਜਵਾਨ ਅਤੇ ਤਿੰਨ ਹੋਰ ਜਣਿਆਂ ਦੀ ਦਰਦਨਾਕ ਮੌਤ ਹੋ ਗਈ ਅਤੇ 10 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।। ਇਹ ਹਾਦਸਾ ਜ਼ਿਲੇ ਦੇ ਪੀਲੁਖੇੜੀ ‘ਚ NH 46 ‘ਤੇ ਓਸਵਾਲ ਫੈਕਟਰੀ ਦੇ ਸਾਹਮਣੇ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਫੌਜ ਦੇ ਟਰੱਕ (Indian army truck
) ਦਾ ਟਾਇਰ ਫਟ ਗਿਆ ਅਤੇ ਯਾਤਰੀ ਬੱਸ ਨਾਲ ਟਕਰਾ ਗਿਆ।

ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰੀ ਬੱਸ ਭੋਪਾਲ ਵੱਲ ਜਾ ਰਹੀ ਸੀ। ਆਸ-ਪਾਸ ਦੇ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਅਤੇ 108 ਐਂਬੂਲੈਂਸ ਨੂੰ ਦਿੱਤੀ। ਜ਼ਖਮੀਆਂ ਨੂੰ ਬੱਸ ‘ਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਵਿੱਚ ਓਸਵਾਲ ਫੈਕਟਰੀ ਵਿੱਚ ਕੰਮ ਕਰਦੇ ਇੱਕ ਮੁਲਾਜ਼ਮ ਦੀ ਵੀ ਮੌਤ ਹੋ ਗਈ। ਉਹ ਬਿਹਾਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ‘ਤੇ ਫੌਜ ਦੇ ਕਈ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਪੁਲਿਸ ਬਲ ਮੌਜੂਦ ਹਨ।