Amritsar

ਭਾਰਤੀ ਫੌਜ ਦਾ ਵੱਡਾ ਖ਼ੁਲਾਸਾ, ਪਾਕਿਸਤਾਨੀ ਫੌਜ ਨੇ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਸੀ ਕੋਸ਼ਿਸ਼

ਅੰਮ੍ਰਿਤਸਰ, 19 ਮਈ 2025: ਪੰਜਾਬ ‘ਚ ਤਾਇਨਾਤ ਆਰਮੀ ਏਅਰ ਡਿਫੈਂਡਰਾਂ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਸਿੰਦੂਰ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਪੰਜਾਬ ਦੇ ਅੰਮ੍ਰਿਤਸਰ (Amritsar) ‘ਚ ਸਥਿਤ ਹਰਿਮੰਦਰ ਸਾਹਿਬ (Golden Temple) ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਪਾਕਿਸਤਾਨੀ ਫੌਜ ਆਪ੍ਰੇਸ਼ਨ ਸੰਧੂਰ ਦੌਰਾਨ ਤਿੰਨ ਦਿਨਾਂ ਤੱਕ ਛਾਉਣੀ ਅਤੇ ਏਅਰਬੇਸ ਨੂੰ ਨਿਸ਼ਾਨਾ ਨਹੀਂ ਬਣਾ ਸਕੀ, ਤਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵੱਲ ਮਿਜ਼ਾਈਲਾਂ ਦਾਗ਼ਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ, ਫੌਜ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਦੀਆਂ ਮਿਜ਼ਾਈਲਾਂ ਨੂੰ ਹਵਾ ‘ਚ ਹੀ ਬੇਅਸਰ ਕਰਕੇ ਹਮਲੇ ਨੂੰ ਨਾਕਾਮ ਕਰ ਦਿੱਤਾ।

ਪੰਜਾਬ ‘ਚ ਤਾਇਨਾਤ ਆਰਮੀ ਏਅਰ ਡਿਫੈਂਡਰਾਂ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦੇ ਹੋਏ ਮੇਜਰ ਕਾਰਤਿਕ ਸੀ ਨੇ ਕਿਹਾ ਕਿ ਅਸਫਲ ਹੋਣ ਤੋਂ ਬਾਅਦ, ਪਾਕਿਸਤਾਨੀ ਫੌਜ ਨੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਸੀ। ਹਾਲਾਂਕਿ 6 ਅਤੇ 7 ਮਈ ਦੀ ਰਾਤ ਨੂੰ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, 10 ਮਈ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ‘ਤੇ ਦਸਤਖਤ ਹੋਏ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹਮਲਿਆਂ ਦੀ ਕੋਈ ਖ਼ਬਰ ਨਹੀਂ ਹੈ।

ਕਾਰਤਿਕ ਸੀ ਨੇ ਕਿਹਾ ਕਿ ਯਾਦ ਰੱਖੋ ਆਪ੍ਰੇਸ਼ਨ ਸਿੰਦੂਰ ਸਿਰਫ ਮੁਲਤਵੀ ਕੀਤਾ ਗਿਆ ਹੈ, ਇਹ ਖਤਮ ਨਹੀਂ ਹੋਇਆ ਹੈ। ਫੌਜ ਦੇ 15ਵੇਂ ਇਨਫੈਂਟਰੀ ਡਿਵੀਜ਼ਨ ਦੇ ਜੀਓਸੀ ਮੇਜਰ ਜਨਰਲ ਕਾਰਤਿਕ ਸੀ. ਸ਼ੇਸ਼ਾਦਰੀ ਨੇ ਕਿਹਾ ਕਿ 7 ਮਈ 2025 ਨੂੰ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਚੁਣੇ ਹੋਏ ਅੱ.ਤ.ਵਾ.ਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਸੀ ਕਿ ਪਾਕਿਸਤਾਨ ਜਵਾਬੀ ਕਾਰਵਾਈ ਕਰੇਗਾ। ਜਿਸ ‘ਚ ਉਹ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਏਗਾ। ਅਸੀਂ ਇਸ ਲਈ ਤਿਆਰ ਸੀ। ਸਾਡੇ ਕੋਲ ਕਈ ਤਰ੍ਹਾਂ ਦੇ ਰਾਡਾਰ ਅਤੇ ਹਵਾਈ ਰੱਖਿਆ ਪ੍ਰਣਾਲੀਆਂ ਤਿਆਰ ਸਨ।

ਫੌਜੀ ਅਧਿਕਾਰੀ ਨੇ ਕਿਹਾ ਕਿ ਹਵਾਈ ਹਮਲੇ ਤੋਂ ਬਾਅਦ, 3 ਦਿਨਾਂ ਤੱਕ ਪਾਕਿ ਫੌਜ ਨੇ ਸਾਡੀ ਫੌਜੀ ਛਾਉਣੀ ਅਤੇ ਏਅਰ ਫੋਰਸ ਸਟੇਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਅਸੀਂ ਉਨ੍ਹਾਂ ਦੇ ਹਰ ਹਮਲੇ ਨੂੰ ਨਾਕਾਮ ਕਰਦੇ ਰਹੇ। ਜਦੋਂ ਪਾਕਿ ਫੌਜ ਨੂੰ ਸਫਲਤਾ ਨਹੀਂ ਮਿਲੀ, ਤਾਂ ਉਨ੍ਹਾਂ ਨੇ ਡਰੋਨ ਅਤੇ ਰਾਕੇਟਾਂ ਨਾਲ ਨਾਗਰਿਕ ਇਲਾਕਿਆਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਅਸੀਂ ਇਹ ਦੇਖ ਕੇ ਹੈਰਾਨ ਰਹਿ ਗਏ ਕਿ ਪਾਕਿ ਫੌਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ (Golden Temple) ਨੂੰ ਨਿਸ਼ਾਨਾ ਬਣਾ ਰਹੀ ਸੀ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵੱਲ ਦੋ ਤਰ੍ਹਾਂ ਦੀਆਂ ਮਿਜ਼ਾਈਲਾਂ, ਹਵਾ ਤੋਂ ਸਤ੍ਹਾ ਅਤੇ ਸਤ੍ਹਾ ਤੋਂ ਸਤ੍ਹਾ ਤੱਕ ਦਾਗੀਆਂ।

ਇਸ ਤੋਂ ਇਲਾਵਾ ਡਰੋਨ ਹਮਲੇ ਦੀ ਵੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਹਰ ਕੋਈ ਜਾਣਦਾ ਹੈ ਕਿ ਹਰਿਮੰਦਰ ਸਾਹਿਬ ਨਾ ਸਿਰਫ਼ ਅੰਮ੍ਰਿਤਸਰ ਸਗੋਂ ਪੂਰੇ ਦੇਸ਼ ਦੀ ਸ਼ਰਧਾ ਦਾ ਕੇਂਦਰ ਹੈ। ਇਸੇ ਲਈ ਅਸੀਂ ਇਸਦੀ ਸੁਰੱਖਿਆ ਲਈ ਪਹਿਲਾਂ ਹੀ ਤਿਆਰ ਸੀ। ਅਸੀਂ ਉਨ੍ਹਾਂ ਦੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ।

Read More: What is Operation Sindoor: ਆਪ੍ਰੇਸ਼ਨ ਸਿੰਦੂਰ ਨਾਮ ਕਿਉਂ ਰੱਖਿਆ ? ਕਿਸਨੇ ਦਿੱਤਾ ਸੁਝਾਅ

Scroll to Top