July 5, 2024 12:27 am
Robin Uthappa

ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਰੌਬਿਨ ਉਥੱਪਾ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

ਚੰਡੀਗੜ੍ਹ 14 ਸਤੰਬਰ 2022: ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਰੌਬਿਨ ਉਥੱਪਾ (Robin Uthappa) ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਨਾਲ ਨਾਲ ਕਲੱਬ ਕ੍ਰਿਕਟ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਰੌਬਿਨ ਆਈਸੀਸੀ ਟੀ-20 ਵਿਸ਼ਵ ਕੱਪ ਦਾ ਪਹਿਲਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਰਹਿ ਚੁੱਕੇ ਹਨ | ਰੌਬਿਨ ਉਥੱਪਾ ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।

ਰੌਬਿਨ ਉਥੱਪਾ (Robin Uthappa) ਨੇ ਬੁੱਧਵਾਰ 14 ਸਤੰਬਰ 2022 ਨੂੰ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਬੀਸੀਸੀਆਈ ਅਤੇ ਕਰਨਾਟਕ ਕ੍ਰਿਕਟ ਬੋਰਡ ਦੋਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਕਰਨਾਟਕ ਰਾਜ ਲਈ ਖੇਡਣ ਦਾ ਮੌਕਾ ਮਿਲਣਾ ਮੇਰੇ ਲਈ ਮਾਣ ਵਾਲੀ ਗੱਲ ਸੀ। ਕਿਉਂਕਿ ਸਾਰੀਆਂ ਚੰਗੀਆਂ ਚੀਜ਼ਾਂ ਦਾ ਇੱਕ ਨਾ ਇੱਕ ਦਿਨ ਅੰਤ ਹੋਣਾ ਹੈ, ਵੱਡੇ ਦਿਲ ਨਾਲ ਮੈਂ ਸਾਰੇ ਕ੍ਰਿਕਟ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ।