ਚੰਡੀਗੜ੍ਹ, 05 ਫਰਵਰੀ 2025: Indians Deported News: ਅਮਰੀਕਾ (America) ‘ਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਦੇ ਕਈ ਵੱਡੇ ਫੈਸਲੇ ਲਏ ਹਨ | ਜਿਨ੍ਹਾਂ ‘ਚ ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਅਮਰੀਕੀ ਫੌਜੀ ਜਹਾਜ਼ ਸੀ-17 104 ਨਾਗਰਿਕਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਹੈ।
ਹੁਣ ਇਨ੍ਹਾਂ ਭਾਰਤੀ ਨਾਗਰਿਕਾਂ ਦੀ ਤਸਦੀਕ ਇੱਥੇ ਹੋਵੇਗੀ। ਭਾਰਤੀ ਸਮੇਂ ਮੁਤਾਬਕ ਇਹ ਜਹਾਜ਼ 4 ਫਰਵਰੀ ਨੂੰ ਸਵੇਰੇ 3 ਵਜੇ ਅਮਰੀਕਾ ਤੋਂ ਰਵਾਨਾ ਹੋਇਆ ਸੀ। ਇਹ ਪਹਿਲੀ ਵਾਰ ਹੈ ਜਦੋਂ ਅਮਰੀਕਾ ਪ੍ਰਵਾਸੀਆਂ ਨੂੰ ਭੇਜਣ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਕਰ ਰਿਹਾ ਹੈ। ਡੋਨਾਲਡ ਟਰੰਪ ਨੇ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਬਾਹਰੀ ਲੋਕਾਂ ਨੂੰ ਦੇਸ਼ ਨਿਕਾਲਾ ਦੇਣ ਦਾ ਹੁਕਮ ਦਿੱਤਾ ਸੀ।
ਡਿਪੋਰਟ (Indian Deported) ਕੀਤੇ ਲੋਕਾਂ ‘ਚ ਹਰਿਆਣਾ ਦੇ 33, ਪੰਜਾਬ ਦੇ 30 ਅਤੇ ਚੰਡੀਗੜ੍ਹ ਦੇ 2 ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਪਰਿਵਾਰ ਵੀ ਹਨ। ਜਿਸ ਵਿੱਚ 8 ਤੋਂ 10 ਸਾਲ ਦੇ ਬੱਚੇ ਵੀ ਸ਼ਾਮਲ ਹਨ। ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬ ਦੇ ਨਾਗਰਿਕ ਦੇ ਨਾਵਾਂ ਦੀ ਸੂਚੀ ਸਾਹਮਣੇ ਆਈ ਹੈ| ਇਸ ‘ਚ ਪੰਜਾਬ ਦੇ 30 ਨਾਗਰਿਕ ਹਨ, ਜਿਨ੍ਹਾਂ ‘ਚ ਸਭ ਤੋਂ ਜਿਆਦਾ ਕਪੂਰਥਲਾ ਅਤੇ ਅੰਮ੍ਰਿਤਸਰ ਸ਼ਹਿਰ ਨਾਲ ਸੰਬੰਧਿਤ ਹਨ |
ਹਵਾਈ ਅੱਡੇ ਦੇ ਅੰਦਰ ਅਤੇ ਬਾਹਰ ਪੰਜਾਬ ਪੁਲਿਸ ਅਤੇ ਸੀਆਈਐਸਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ਦੇ ਅਹਾਤੇ ਵਿੱਚ ਕੁਝ ਬੱਸਾਂ ਵੀ ਖੜ੍ਹੀਆਂ ਕੀਤੀਆਂ ਗਈਆਂ ਹਨ, ਜੋ ਡਿਪੋਰਟ ਕੀਤੇ ਭਾਰਤੀਆਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜਣਗੀਆਂ।
Read More: Punjab News: ਅਮਰੀਕਾ ਤੋਂ ਡਿਪੋਰਟ ਹੋਏ ਪ੍ਰਵਾਸੀ ਪੰਜਾਬੀਆਂ ਦੀ ਲਿਸਟ ਆਈ ਸਾਹਮਣੇ