ਦਿੱਲੀ, 10 ਮਈ 2025: ਭਾਰਤ ਸਰਕਾਰ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ ਹੈ, ਜਿਸ ‘ਚ ਕਿਹਾ ਗਿਆ ਕਿ ਭਾਰਤ ਨੇ ਪਾ.ਕਿ.ਸ..ਤਾਨ ਦੇ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਡਰੋਨ ਹਮਲਾ ਕੀਤਾ ਸੀ। ਇਹ ਦਾਅਵਾ ਪੂਰੀ ਤਰ੍ਹਾਂ ਫਰਜ਼ੀ ਹੈ। ਭਾਰਤ ਸਰਕਾਰ ਨੇ ਕਿਹਾ ਕਿ ਭਾਰਤ ‘ਚ ਫਿਰਕੂ ਨਫ਼ਰਤ ਭੜਕਾਉਣ ਲਈ ਅਜਿਹੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਨਨਕਾਣਾ ਸਾਹਿਬ, ਸਿੱਖ ਭਾਈਚਾਰੇ ਲਈ ਸਭ ਤੋਂ ਪਵਿੱਤਰ ਸਥਾਨਾਂ ‘ਚੋਂ ਇੱਕ ਹੈ ਅਤੇ ਇੱਕ ਪ੍ਰਮੁੱਖ ਤੀਰਥ ਸਥਾਨ ਹੈ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸੋਸ਼ਲ ਮੀਡੀਆ ‘ਤੇ ਭਾਰਤ ਵੱਲੋਂ ਪਾ.ਕਿ.ਸ.ਤਾ.ਨ ਦੇ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਹਮਲਾ ਕਰਨ ਦੇ ਝੂਠੇ ਦਾਅਵਿਆਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਫੁੱਟ ਪਾਊ ਕੋਸ਼ਿਸ਼ਾਂ ਅਸਫਲ ਹੋਣਗੀਆਂ। ਉਨ੍ਹਾਂ ਸਿਰਸਾ, ਸੂਰਤਗੜ੍ਹ ਵਿਖੇ ਭਾਰਤੀ ਹਵਾਈ ਫੌਜ ਦੇ ਠਿਕਾਣਿਆਂ ਅਤੇ ਆਦਮਪੁਰ ਵਿਖੇ ਐਸ-400 ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਬਾਰੇ ਗਲਤ ਜਾਣਕਾਰੀ ਦਾ ਖੰਡਨ ਕੀਤਾ ਅਤੇ ਅਜਿਹੇ ਸਾਰੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਝੂਠਾ ਕਰਾਰ ਦਿੱਤਾ ਹੈ।
ਮਿਸਰੀ ਨੇ ਲੋਕਾਂ ਨੂੰ ਪਾਕਿਸਤਾਨੀ ਦਾਅਵੇ ਤੋਂ ਗੁੰਮਰਾਹ ਨਾ ਹੋਣ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਦਾਅਵੇ ਝੂਠੇ ਹਨ ਅਤੇ ਸਰਕਾਰੀ ਏਜੰਸੀਆਂ ਦੁਆਰਾ ਫੈਲਾਏ ਜਾ ਰਹੇ ਝੂਠ ਹਨ। ਭਾਰਤ ਸਰਕਾਰ ਨੇ ਰਿਪੋਰਟ ਦਿੱਤੀ ਕਿ ਪਾਕਿਸਤਾਨ ਵੱਲੋਂ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਹਵਾਈ ਘੁਸਪੈਠ ਅਤੇ ਤੋਪਖਾਨੇ ਦੇ ਹਮਲਿਆਂ ‘ਚ ਵਾਧਾ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਜਾਨੀ ਨੁਕਸਾਨ ਹੋਇਆ ਹੈ। ਜਵਾਬ ‘ਚ ਭਾਰਤੀ ਹਥਿਆਰਬੰਦ ਬਲਾਂ ਨੇ ਪਛਾਣੇ ਫੌਜੀ ਸਥਾਨਾਂ ਨੂੰ ਨਿਸ਼ਾਨਾ ਬਣਾਇਆ। ਪਾਕਿਸਤਾਨ ਲਗਾਤਾਰ ਪੰਜਾਬ, ਜੰਮੂ-ਕਸ਼ਮੀਰ ਅਤੇ ਰਜਸਥਾਨ ‘ਚ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ |
Read More: ਰੇਲਵੇ ਨੇ ਜੰਮੂ ਤੋਂ ਦਿੱਲੀ ਲਈ ਤਿੰਨ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ, ਟ੍ਰੇਨ ਕਦੋਂ ਚੱਲੇਗੀ ?