ਚੰਡੀਗੜ੍ਹ 18 ਅਗਸਤ 2022: ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਚੈਨਲਾਂ ਦੇ ਖ਼ਿਲਾਫ ਵੱਡੀ ਕਾਰਵਾਈ ਕੀਤੀ ਹੈ | ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ ਸਬੰਧਾਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਪ੍ਰਚਾਰ ਕਰਨ ਲਈ 8 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ।
ਇਨ੍ਹਾਂ ਯੂਟਿਊਬ ਚੈਨਲਾਂ ਵਿੱਚ 7 ਭਾਰਤੀ ਅਤੇ 1 ਪਾਕਿਸਤਾਨ ਆਧਾਰਿਤ ਯੂਟਿਊਬ ਚੈਨਲ ਸ਼ਾਮਲ ਹਨ। ਉਨ੍ਹਾਂ ਨੂੰ ਆਈਟੀ ਨਿਯਮ, 2021 ਦੇ ਤਹਿਤ ਬਲਾਕ ਕੀਤਾ ਗਿਆ ਹੈ। ਬਲਾਕ ਯੂਟਿਊਬ ਚੈਨਲਾਂ ਨੂੰ 114 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਅਤੇ ਇਨ੍ਹਾਂ ਚੈਨਲਾਂ ‘ਤੇ 85 ਲੱਖ 73 ਹਜ਼ਾਰ ਸਬਸਕਰਾਇਬਰ ਹਨ।