ਚੰਡੀਗੜ੍ਹ, 07 ਅਗਸਤ 2024: ਕੁਸ਼ਤੀ ਭਲਵਾਨ ਵਿਨੇਸ਼ ਫੋਗਾਟ (Vinesh Phogat) ਨੂੰ ਅੱਜ 7 ਅਗਸਤ ਨੂੰ ਪੈਰਿਸ ਓਲੰਪਿਕ 2024 ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਨਾਲ ਭਾਰਤ ਨੇ ਇੱਕ ਤਮਗਾ ਗੁਆ ਦਿੱਤਾ ਹੈ । ਮਹਾਵੀਰ ਫੋਗਾਟ ਨੇ ਕਿਹਾ ਕਿ ਇਸ ਅਯੋਗਤਾ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ। ਮੈਂ ਅਜੇ ਤੱਕ ਉਸ ਨਾਲ ਗੱਲ ਨਹੀਂ ਕੀਤੀ। ਇਸ ਦਾ ਕਾਰਨ ਕੀ ਸੀ, ਇਹ ਵਿਨੇਸ਼ ਨਾਲ ਗੱਲ ਕਰਨ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਦੂਜੇ ਪਾਸੇ ਭਾਰਤੀ ਓਲੰਪਿਕ ਸੰਘ (IOA) ਨੇ ਕਿਹਾ ਕਿ ਇਹ ਅਫਸੋਸਜਨਕ ਹੈ ਕਿ ਵਿਨੇਸ਼ ਫੋਗਾਟ (Vinesh Phogat) ਨੂੰ ਭਾਰਤੀ ਟੀਮ ਬੀਬੀ ਕੁਸ਼ਤੀ 50 ਕਿੱਲੋ ਵਰਗ ‘ਚੋਂ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਏ ਜਾਣ ਦੀ ਸੂਚਨਾ ਮਿਲੀ ਹੈ। ਟੀਮ ਦੁਆਰਾ ਕੀਤੇ ਗਏ ਵਧੀਆ ਯਤਨਾਂ ਦੇ ਬਾਵਜੂਦ ਅੱਜ ਸਵੇਰੇ ਵਿਨੇਸ਼ ਫੋਗਾਟ ਦਾ ਭਾਰ 50 ਕਿਲੋਗ੍ਰਾਮ ਤੋਂ ਕੁਝ ਗ੍ਰਾਮ ਵੱਧ ਪਾਇਆ ਗਿਆ। ਫਿਲਹਾਲ ਇਸ ਦਲ ਵੱਲੋਂ ਕੋਈ ਹੋਰ ਟਿੱਪਣੀ ਨਹੀਂ ਕੀਤੀ ਜਾਵੇਗੀ। ਭਾਰਤੀ ਦਲ ਤੁਹਾਨੂੰ ਵਿਨੇਸ਼ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕਰਦੀ ਹੈ।
UWW ਨਿਯਮਾਂ ਦੇ ਮੁਤਾਬਕ ਜੇਕਰ ਕੋਈ ਅਥਲੀਟ ਵਜ਼ਨ ਕਰਨ ‘ਚ ਹਾਜ਼ਰ ਨਹੀਂ ਹੁੰਦਾ ਜਾਂ ਅਸਫਲ ਰਹਿੰਦਾ ਹੈ, ਤਾਂ ਉਸਨੂੰ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਜਾਂਦਾ ਅਤੇ ਬਿਨਾਂ ਰੈਂਕ ਦੇ ਆਖਰੀ ਸਥਾਨ ‘ਤੇ ਰੱਖਿਆ ਜਾਵੇਗਾ।