July 2, 2024 7:38 pm
Indian Orthopaedic Surgeons Association

ਇੰਡੀਅਨ ਆਰਥੋਪੈਡਿਕ ਸਰਜਨ ਐਸੋਸੀਏਸ਼ਨ ਨੇ ਸਿਹਤ ਮੰਤਰੀ ਜੌੜਾਮਾਜਰਾ ਦੇ ਅਸਤੀਫੇ ਦੀ ਕੀਤੀ ਮੰਗ

ਚੰਡੀਗੜ੍ਹ 30 ਜੁਲਾਈ 2022: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਜਨਤਕ ਤੌਰ ‘ਤੇ ਅਪਮਾਨ ਕਰਨ ਮਾਮਲਾ ਭਖਦਾ ਜਾ ਰਿਹਾ ਹੈ | ਇਸਦੇ ਨਾਲ ਹੀ ਵੱਖ ਵੱਖ ਮੈਡੀਕਲ ਐਸੋਸੀਏਸ਼ਨ ਨੇ ਇਸ ਮਾਮਲੇ ਦੀ ਨਿਖੇਧੀ ਕੀਤੀ ਹੈ |

ਇਸ ਦੌਰਾਨ ਇੰਡੀਅਨ ਆਰਥੋਪੈਡਿਕ ਸਰਜਨ ਐਸੋਸੀਏਸ਼ਨ (Indian Orthopaedic Surgeons Association) ਨੇ ਸਿਹਤ ਮੰਤਰੀ ਤੋਂ ਚੇਤਨ ਸਿੰਘ ਜੌੜਾਮਾਜਰਾ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਇੰਡੀਅਨ ਆਰਥੋਪੈਡਿਕ ਸਰਜਨ ਐਸੋਸੀਏਸ਼ਨ ਨੇ ਇਸ ਮਾਮਲੇ ਨੂੰ ਲੈ ਕੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਡਾ.ਰਾਜ ਬਹਾਦਰ ਨਾਲ ਕੀਤਾ ਦੁਰਵਿਵਹਾਰ ਨਿੰਦਣਯੋਗ ਹੈ | ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ |

the Indian Orthopedic Surgeons Association has demanded the resignation of Chetan Singh Jaudamajra from the Health Minister.