Shopian area of ​​south Kashmir

ਦੱਖਣੀ ਕਸ਼ਮੀਰ ਦੇ ਸ਼ੋਪੀਆਂ ‘ਚ ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀ ਕੀਤਾ ਢੇਰ

ਚੰਡੀਗੜ੍ਹ 02 ਫਰਵਰੀ 2022: ਜੰਮੂ-ਕਸ਼ਮੀਰ ਦੇ ਦੱਖਣੀ ਕਸ਼ਮੀਰ ਦਾ ਇਲਾਕਾ ਸ਼ੋਪੀਆਂ (Shopian) ‘ਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ‘ਚ ਅੱਤਵਾਦੀਆਂ ਨੂੰ ਮਾਰ ਗਿਰਾਇਆ| ਇਸ ਸੰਬੰਧੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਵਲੋਂ ਦਸਿਆ ਜਾ ਰਿਹਾ ਹੈ ਕਿ ਨਦੀਗਾਮ (Nadigam) ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਉੱਥੇ ਉਸ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਹਾਲਾਂਕਿ ਉਸ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ।ਇਸ ਦੌਰਾਨ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਦੀਗਾਮ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪਤਾ ਲੱਗਾ ਸੀ। ਜਦੋਂ ਸੁਰੱਖਿਆ ਬਲਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ। ਦਸਿਆ ਜਾ ਰਿਹਾ ਹੈਕਿ ਕਾਰਵਾਈ ਅਜੇ ਜਾਰੀ ਹੈ|

Scroll to Top