Indian Team

India Team: ਆਈਸੀਸੀ ਚੈਂਪੀਅਨਜ਼ ਟਰਾਫੀ 2025 ਲਈ ਭਾਰਤੀ ਟੀਮ ਦਾ ਐਲਾਨ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 18 ਜਨਵਰੀ 2025: Indian Team for Champions Trophy 2025 : ਆਈਸੀਸੀ ਚੈਂਪੀਅਨਜ਼ ਟਰਾਫੀ 2025 ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਸ਼ਨੀਵਾਰ ਨੂੰ ਕੀਤਾ ਗਿਆ ਹੈ । ਰੋਹਿਤ ਸ਼ਰਮਾ 19 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਵਿੱਚ ਟੀਮ ਦੀ ਅਗਵਾਈ ਕਰਨਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਚੋਣ ਕਮੇਟੀ ਵੱਲੋਂ ਐਲਾਨੀ ਗਈ ਟੀਮ ਵਿੱਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਭਾਰਤ ਚੈਂਪੀਅਨਜ਼ ਟਰਾਫੀ ਵਿੱਚ ਆਪਣੇ ਸਾਰੇ ਮੈਚ ਦੁਬਈ ਵਿੱਚ ਖੇਡੇਗਾ।

ਭਾਰਤੀ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਚੈਂਪੀਅਨਜ਼ ਟਰਾਫੀ ਲਈ ਐਲਾਨੀ ਗਈ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ। ਇਸ ਤੋਂ ਇਲਾਵਾ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਆਲਰਾਊਂਡਰ ਨਿਤੀਸ਼ ਰੈੱਡੀ ਵੀ ਜਗ੍ਹਾ ਬਣਾਉਣ ਵਿੱਚ ਅਸਫਲ ਰਹੇ ਹਨ। ਸਿਰਾਜ ਪਿਛਲੇ ਸਾਲ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਹਿੱਸਾ ਸੀ, ਪਰ ਚੈਂਪੀਅਨਜ਼ ਟਰਾਫੀ ਲਈ ਉਸਨੂੰ ਸ਼ਾਮਲ ਨਹੀਂ ਕੀਤਾ ਗਿਆ।

ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ (Indian Team for Champions Trophy)

ਭਾਰਤੀ ਟੀਮ ‘ਚ ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ ਅਤੇ ਰਵਿੰਦਰ ਜਡੇਜਾ ਸ਼ਾਮਲ ਹਨ |

Read More: Arshdeep Singh: ਵਿਜੇ ਹਜ਼ਾਰੇ ਟਰਾਫੀ ‘ਚ ਅਰਸ਼ਦੀਪ ਸਿੰਘ ਦੀ ਤੂਫ਼ਾਨੀ ਬੱਲੇਬਾਜ਼ੀ ਨੇ ਸਭ ਨੂੰ ਕੀਤਾ ਹੈਰਾਨ

Scroll to Top