July 4, 2024 11:19 pm
Indian team

ਵੈਸਟਇੰਡੀਜ਼ ਖ਼ਿਲਾਫ਼ ਟੈਸਟ ਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਚੇਤੇਸ਼ਵਰ ਪੁਜਾਰਾ ਤੇ ਉਮੇਸ਼ ਯਾਦਵ ਟੀਮ ਤੋਂ ਬਾਹਰ

ਚੰਡੀਗੜ੍ਹ, 23 ਜੂਨ 2023: ਵੈਸਟਇੰਡੀਜ਼ ਖ਼ਿਲਾਫ਼ ਅਗਲੇ ਮਹੀਨੇ ਹੋਣ ਵਾਲੀ ਦੋ ਟੈਸਟ ਮੈਚਾਂ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ ਗਿਆ ਹੈ। ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਅਤੇ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੂੰ ਟੈਸਟ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਥੇ ਹੀ ਮੁਹੰਮਦ ਸ਼ਮੀ ਨੂੰ ਆਰਾਮ ਦਿੱਤਾ ਗਿਆ ਹੈ।

ਨੌਜਵਾਨ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਰਿਤੂਰਾਜ ਗਾਇਕਵਾੜ ਨੂੰ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਦੀ ਵਾਪਸੀ ਹੋਈ ਹੈ। ਅਜਿੰਕਿਆ ਰਹਾਣੇ ਨੂੰ ਟੈਸਟ ਸੀਰੀਜ਼ ਲਈ ਉਪ ਕਪਤਾਨੀ ਦੀ ਜ਼ਿੰਮੇਵਾਰੀ ਮਿਲੀ ਹੈ। ਰਹਾਣੇ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ 18 ਮਹੀਨਿਆਂ ਬਾਅਦ ਭਾਰਤੀ ਟੀਮ ‘ਚ ਵਾਪਸੀ ਕੀਤੀ। ਰਹਾਣੇ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ 89 ਅਤੇ 46 ਦੌੜਾਂ ਦੀ ਪਾਰੀ ਖੇਡੀ ਸੀ।

ਇਸਦੇ ਨਾਲ ਹੀ ਵਿਕਟਕੀਪਰ ਸੰਜੂ ਸੈਮਸਨ ਦੀ ਵਨਡੇ ਟੀਮ ਵਿੱਚ ਵਾਪਸੀ ਹੋਈ ਹੈ। ਸੰਜੂ ਨੂੰ ਜ਼ਖਮੀ ਕੇਐੱਲ ਰਾਹੁਲ ਦੀ ਜਗ੍ਹਾ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਸੈਮਸਨ ਨੇ ਆਪਣਾ ਆਖ਼ਰੀ ਵਨਡੇ ਨਵੰਬਰ 2022 ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਖੇਡਿਆ ਸੀ। ਭਾਰਤੀ ਟੀਮ (Indian team) ਵੈਸਟਇੰਡੀਜ਼ ਦੌਰੇ ‘ਤੇ ਤਿੰਨਾਂ ਫਾਰਮੈਟਾਂ ਦੀ ਸੀਰੀਜ਼ ਖੇਡੇਗੀ। ਭਾਰਤੀ ਟੀਮ ਪਹਿਲੇ ਦੋ ਟੈਸਟ ਮੈਚ ਖੇਡੇਗੀ। ਪਹਿਲਾ ਮੈਚ 12 ਜੁਲਾਈ ਅਤੇ ਦੂਜਾ 20 ਜੁਲਾਈ ਨੂੰ ਹੋਵੇਗਾ। ਵਨਡੇ ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ ਜਦਕਿ ਪੰਜ ਮੈਚਾਂ ਦੀ ਟੀ-20 ਸੀਰੀਜ਼ 3 ਅਗਸਤ ਤੋਂ 13 ਅਗਸਤ ਤੱਕ ਚੱਲੇਗੀ।

ਭਾਰਤੀ ਟੈਸਟ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ (ਉਪ ਕਪਤਾਨ ), ਰਿਤੂਰਾਜ ਗਾਇਕਵਾੜ, ਯਸ਼ਸਵੀ ਜੈਸਵਾਲ, ਕੇਐਸ ਭਾਰਤ (ਵਿਕੇਟਕੀਪਰ ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜੈਦੇਵ ਉਨਾਦਕਟ, ਈਸ਼ਾਨ ਕਿਸ਼ਨ (ਵਿਕਟਕੀਪਰ) ਅਤੇ ਨਵਦੀਪ ਸੈਣੀ।

ਭਾਰਤੀ ਵਨਡੇ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰਿਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਸ਼ਾਰਦੁਲ ਠਾਕੁਰ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਯੁਜਵੇਂਦਰ ਚਾਹਲ , ਕੁਲਦੀਪ ਯਾਦਵ , ਜੈਦੇਵ ਉਨਾਦਕਟ , ਮੁਹੰਮਦ ਸਿਰਾਜ , ਉਮਰਾਨ ਮਲਿਕ ਅਤੇ ਮੁਕੇਸ਼ ਕੁਮਾਰ ਸ਼ਾਮਲ ਹਨ |