PRIYA MALIK GOLD MEDAL

ਭਾਰਤੀ ਪਹਿਲਵਾਨ ਪ੍ਰਿਆ ਮਲਿਕ ਨੇ ਜਿੱਤਿਆ ਗੋਲਡ ਮੈਡਲ

ਚੰਡੀਗੜ੍ਹ ,26 ਜੁਲਾਈ

ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ‘ਚ ਭਾਰਤ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਭਾਰਤ ਦੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਹੰਗਰੀ ਵਿਚ ਕਰਵਾਈ ਗਈ ਚੈਂਪੀਅਨਸ਼ਿਪ ਵਿਚ ਔਰਤਾਂ ਦੇ 75 ਕਿਲੋਗ੍ਰਾਮ ਭਾਰ ਵਰਗ ਵਿਚ ਗੋਲਡ ਮੈਡਲ ਆਪਣੇ ਨਾਮ ਕੀਤਾ ਹੈ। ਪ੍ਰਿਆ ਨੇ ਵਰਲਡ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਬੇਲਾਰੂਸ ਦੀ ਪਹਿਲਵਾਨ ਨੂੰ 5-0 ਨਾਲ ਹਰਾ ਕੇ ਗੋਲਡ ਮੈਡਲ ਹਾਸਿਲ ਕੀਤਾ ਹੈ|

ਜ਼ਿਕਰਯੋਗ ਹੈ ਕਿ ਪ੍ਰਿਆ 2019 ‘ਚ ਪੁਣੇ ਵਿਚ ਖੇਲੋ ਇੰਡੀਆ ‘ਚ ਗੋਲਡ ਮੈਡਲ, 2019 ਵਿਚ ਦਿੱਲੀ ਵਿਚ 17ਵੀਂ ਸਕੂਲ ਗੇਮਜ਼ ਵਿਚ ਗੋਲਡ ਮੈਡਲ ਅਤੇ 2020 ‘ਚ ਪਟਨਾ ਵਿਚ ਨੈਸ਼ਨਲ ਕੈਡੇਟ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਚੁੱਕੀ ਹੈ।

Scroll to Top