ਚੰਡੀਗੜ੍ਹ, 18 ਅਪ੍ਰੈਲ 2025: ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੰਗਲਾਦੇਸ਼ ਦੇ ਬੰਗਾਲ ਹਿੰਸਾ ‘ਤੇ ਬਿਆਨ ਨੂੰ ਲੈ ਕੇ ਕਿਹਾ ਕਿ ਭਾਰਤ ਦੇ ਮੁੱਦਿਆਂ ‘ਚ ਦਖਲ ਦੇਣ ਦੀ ਬਜਾਏ ਆਪਣੇ ਦੇਸ਼ ‘ਚ ਘੱਟ ਗਿਣਤੀਆਂ ਦੀ ਸੁਰੱਖਿਆ ‘ਤੇ ਧਿਆਨ ਕੇਂਦਰਿਤ ਕਰੇ।
ਦਰਅਸਲ, ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੇ ਪ੍ਰੈਸ ਸਕੱਤਰ ਨੇ ਕਿਹਾ ਸੀ ਕਿ ਭਾਰਤ ਨੂੰ ਉਨ੍ਹਾਂ ਘੱਟ ਗਿਣਤੀ ਮੁਸਲਮਾਨਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਜੋ ਪਿਛਲੇ ਹਫ਼ਤੇ ਬੰਗਾਲ ਦੇ ਮੁਰਸ਼ੀਦਾਬਾਦ ‘ਚ ਹੋਈ ਹਿੰਸਾ ਤੋਂ ਪ੍ਰਭਾਵਿਤ ਹੋਏ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਸ ਹਿੰਸਾ ਨੂੰ ਭੜਕਾਉਣ ‘ਚ ਬੰਗਲਾਦੇਸ਼ ਦਾ ਹੱਥ ਸੀ।
ਭਾਰਤ ਨੇ ਸ਼ੁੱਕਰਵਾਰ ਨੂੰ ਇਸ ਬਿਆਨ ਦਾ ਸਖ਼ਤ ਵਿਰੋਧ ਕੀਤਾ ਹੈ। ਭਾਰਤ ਨੇ ਕਿਹਾ ਕਿ ਬੰਗਲਾਦੇਸ਼ ਦਾ ਇਹ ਬਿਆਨ ਚਲਾਕੀ ਅਤੇ ਧੋਖੇ ਨਾਲ ਭਰਿਆ ਹੋਇਆ ਹੈ। ਉਹ ਆਪਣੇ ਦੇਸ਼ ‘ਚ ਘੱਟ ਗਿਣਤੀਆਂ ਦੇ ਕਤਲੇਆਮ ਤੋਂ ਧਿਆਨ ਹਟਾਉਣਾ ਚਾਹੁੰਦਾ ਹੈ।
ਬੰਗਲਾਦੇਸ਼ ‘ਚ ਹਾਲ ਹੀ ਦੇ ਸਮੇਂ ਵਿੱਚ ਘੱਟ ਗਿਣਤੀਆਂ ‘ਤੇ ਹਮਲੇ ਵਧੇ ਹਨ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਪਿਛਲੇ ਮਹੀਨੇ ਸੰਸਦ ਨੂੰ ਦੱਸਿਆ ਸੀ ਕਿ 2024 ‘ਚ ਬੰਗਲਾਦੇਸ਼ ‘ਚ ਰਾਜਨੀਤਿਕ ਉਥਲ-ਪੁਥਲ ਸ਼ੁਰੂ ਹੋਣ ਤੋਂ ਬਾਅਦ ਘੱਟ ਗਿਣਤੀਆਂ ‘ਤੇ ਅਤਿਆਚਾਰ ਦੀਆਂ 2,400 ਘਟਨਾਵਾਂ ਵਾਪਰੀਆਂ ਹਨ। ਇਸ ਸਾਲ ਹੁਣ ਤੱਕ ਅਜਿਹੀਆਂ 72 ਘਟਨਾਵਾਂ ਵਾਪਰ ਚੁੱਕੀਆਂ ਹਨ।
Read More: ਬੈਲਜੀਅਮ ‘ਚ ਮੇਹੁਲ ਚੋਕਸੀ ਨੂੰ ਭਾਰਤ ਦੀ ਅਪੀਲ ‘ਤੇ ਗ੍ਰਿਫ਼ਤਾਰ ਕੀਤਾ: ਰਣਧੀਰ ਜੈਸਵਾਲ