Bomb Threat news

ਇੰਡੀਗੋ ਫਲਾਈਟ ਨੂੰ ਧਮਕੀ ਬੰ.ਬ ਨਾਲ ਉਡਾਉਣ ਦੀ ਧਮਕੀ, ਅਹਿਮਦਾਬਾਦ ‘ਚ ਐਮਰਜੈਂਸੀ ਲੈਂਡਿੰਗ

ਅਹਿਮਦਾਬਾਦ , 30 ਜਨਵਰੀ 2026: ਕੁਝ ਸਮੇਂ ਤੋਂ ਏਅਰਲਾਈਨਾਂ ਨੂੰ ਬੰਬ ਧਮਾਕੇ ਅਤੇ ਹਾਈਜੈਕ ਕਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਕੁਵੈਤ ਤੋਂ ਦਿੱਲੀ ਜਾ ਰਹੀ ਇੱਕ ਇੰਡੀਗੋ ਫਲਾਈਟ ਨੂੰ ਬੰਬ ਨਾਲ ਉਡਾਉਣ ਅਤੇ ਹਾਈਜੈਕ ਕਰਨ ਦੀ ਧਮਕੀ ਮਿਲੀ, ਜਿਸ ਕਾਰਨ ਜਹਾਜ਼ ਨੂੰ ਅਹਿਮਦਾਬਾਦ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਨੂੰ ਹਾਈਜੈਕ ਕਰਨ ਅਤੇ ਉਡਾਉਣ ਦੀ ਧਮਕੀ ਇੱਕ ਟਿਸ਼ੂ ਪੇਪਰ ‘ਤੇ ਲਿਖੀ ਗਈ ਸੀ। ਇਸ ਤੋਂ ਬਾਅਦ ਸਾਰੇ 180 ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਅਤੇ ਹਰੇਕ ਯਾਤਰੀ ਦੀ ਪਛਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਅਹਿਮਦਾਬਾਦ ‘ਚ ਜਹਾਜ਼ ਨੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ (SVPIA) ‘ਤੇ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕੀਤੀ।

ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ‘ਚ ਆ ਗਈਆਂ। ਦੱਸਿਆ ਜਾ ਰਿਹਾ ਹੈ ਕਿ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ। ਹਵਾਈ ਅੱਡਾ ਪੁਲਿਸ ਸਟੇਸ਼ਨ ਦੇ ਅਨੁਸਾਰ, ਬੰਬ ਸਕੁਐਡ ਨੇ ਜਹਾਜ਼ ਦੀ ਪੂਰੀ ਜਾਂਚ ਕੀਤੀ। ਸੁਰੱਖਿਆ ਜਾਂਚ ਪੂਰੀ ਹੋ ਗਈ ਹੈ, ਅਤੇ ਪ੍ਰੋਟੋਕੋਲ ਅਨੁਸਾਰ ਹੋਰ ਜਾਂਚ ਜਾਰੀ ਹੈ। ਦਿੱਲੀ ਜਾਣ ਵਾਲੀ ਉਡਾਣ ਲਗਭਗ ਦੋ ਘੰਟੇ ਦੇਰੀ ਨਾਲ ਹੋ ਸਕਦੀ ਹੈ।

Read More: ਡੋਨਾਲਡ ਟਰੰਪ ਦਾ ਦਾਅਵਾ, ਪੁਤਿਨ ਨੇ ਮੇਰੇ ਕਹਿਣ ‘ਤੇ ਕੀਵ ‘ਤੇ ਹ.ਮ.ਲੇ ਰੋਕੇ

ਵਿਦੇਸ਼

Scroll to Top