Site icon TheUnmute.com

ਥਾਈਲੈਂਡ ‘ਚ ਚਾਈਲਡ ਡੇਅ ਕੇਅਰ ਸੈਂਟਰ ‘ਚ ਹਮਲਾਵਰ ਵਲੋਂ ਅੰਨ੍ਹੇਵਾਹ ਗੋਲੀਬਾਰੀ, ਬੱਚਿਆਂ ਸਣੇ 34 ਜਣਿਆਂ ਦੀ ਮੌਤ

ਚੰਡੀਗੜ੍ਹ 06 ਅਕਤੂਬਰ 2022: ਥਾਈਲੈਂਡ (Thailand) ਦੇ ਉੱਤਰ-ਪੂਰਬੀ ਸੂਬੇ ਵਿੱਚ ਇੱਕ ਚਾਈਲਡ ਡੇਅ ਕੇਅਰ ਸੈਂਟਰ ਵਿੱਚ ਇਕ ਹਮਲਾਵਰ ਵਲੋਂ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਇਸ ਹਮਲੇ ਵਿਚ ਘੱਟ ਤੋਂ ਘੱਟ 34 ਜਣਿਆਂ ਦੀ ਮੌਤ ਦੀ ਖ਼ਬਰ ਹੈ ਇਸ ਵਿਚ ਮਰਨ ਵਾਲਿਆਂ ਵਿੱਚ 22 ਬੱਚੇ ਸ਼ਾਮਲ ਹਨ | ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ ਹਮਲਾਵਰ ਨੇ ਆਪਣੇ ਬੱਚੇ ਅਤੇ ਪਤਨੀ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨੋਂਗ ਬੁਆ ਲਾਮਫੂ ਸੂਬੇ ਵਿੱਚ ਵਾਪਰੀ ਹੈ | ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ ਇਸ ਵਹਿਸ਼ੀ ਘਟਨਾ ਨੂੰ ਅੰਜਾਮ ਦੇਣ ਵਾਲਾ ਸਾਬਕਾ ਪੁਲਿਸ ਅਧਿਕਾਰੀ ਹੈ। ਉਸ ਨੂੰ ਕੁਝ ਸਮਾਂ ਪਹਿਲਾਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

 

Exit mobile version