ਚੰਡੀਗੜ, 07 ਅਗਸਤ 2024: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ 10 ਜਿਲ੍ਹਿਆਂ ‘ਚ ਇੰਨਡੋਰ ਸ਼ੂਟਿੰਗ ਰੇਂਜ (indoor shooting ranges) ਬਣਾਈਆਂ ਜਾ ਰਹੀਆਂ ਹਨ।
ਜਿੱਥੇ ਇਹ ਇੰਨਡੋਰ ਸ਼ੂਟਿੰਗ ਰੇਂਜ (indoor shooting ranges) ਸਥਾਪਿਤ ਕੀਤੀਆਂ ਜਾਣਗੀਆਂ ਉਨ੍ਹਾਂ ‘ਚ ਸ਼ਹੀਦ ਭਗਤ ਸਿੰਘ ਨਗਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਹੁਸ਼ਿਆਰਪੁਰ ਅਤੇ ਮਾਨਸਾ ਸ਼ਾਮਲ ਹਨ | ਇਨ੍ਹਾਂ ਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਪੰਜਾਬ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਦੇਸ਼ ਅਤੇ ਦੁਨੀਆਂ ‘ਚ ਮੋਹਰੀ ਬਣਾਉਣ ਲਈ ਲਗਤਾਰ ਕੰਮ ਕਰ ਰਹੀ ਹੈ ਅਤੇ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ ਵੱਖ ਮੁਕਾਬਲਿਆਂ ‘ਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਹੈ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਿੱਚ ਨੌਕਰੀਆਂ ਵੀ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਅਗਲੇ 3 ਮਹੀਨਿਆਂ ‘ਚ ਅਨੰਦਪੁਰ ਸਾਹਿਬ ਵਿਖੇ ਪਹਿਲੇ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।