July 7, 2024 2:22 pm
Shahidi Saka Sri Panja Sahib

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਲਈ ਮੰਜੀ ਸਾਹਿਬ ਦੀਵਾਨ ਹਾਲ ‘ਚ ਰੱਖੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ 27 ਅਕਤੂਬਰ 2022: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ (Shahidi Saka Sri Panja Sahib) ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਅਤੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੌਰਾਨ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤਾਂ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ਅੰਦਰ ਸਾਕੇ ਅਤੇ ਮੋਰਚੇ ਖਾਸ ਮਹੱਤਵ ਰੱਖਦੇ ਹਨ ਕਿਉਂਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਬਿਆਨਦੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ ਇਸੇ ਤਹਿਤ ਹੀ ਸ਼ਤਾਬਦੀ ਸਮਾਗਮਾਂ ਦਾ ਪਹਿਲਾ ਦਿਨ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਵੱਲੋਂ ਆਪਣੀਆਂ ਸ਼ਹਾਦਤਾਂ ਦੇ ਕੇ ਸਿਰਜਿਆ ਗਿਆ ਇਤਿਹਾਸ ਸਿੱਖ ਕੌਮ ਦਾ ਹਾਸਲ ਹੈ, ਜਿਸ ਦੀ ਰੋਸ਼ਨੀ ਵਿਚ ਹੀ ਨਵੀਂ ਪੀੜ੍ਹੀ ਨੂੰ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਅਗਵਾਈ ਮਿਲਦੀ ਹੈ।

ਇਸ ਮੌਕੇ ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਜਿਹੜੇ ਵੀ ਵਿਦਿਅਕ ਅਦਾਰੇ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਨੂੰ ਪ੍ਰਫੁੱਲਤ ਕਰਨ ਵਿਚ ਵਧੀਆ ਕਾਰਗੁਜਾਰੀ ਦਖਾਉਣਗੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਜਾਵੇਗਾ।

May be an image of 3 people, people standing and text that says "ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ।। ਹਰਿ ਹਰੇ ਨਾਨਕ ਨਾਮ ਅਮੋਲ|। ਸਾਲਾ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਆਦਿ ਗੁਰਏ ਨਮਹ|| ਜੁਗਾਦਿ ਸਤਿਗੁਰਏ ਨਮਹ|| ਸ੍ਰੀ ਗੁਰਦੇ ਵਿਸ਼ਾਲ ਸਮਾਗਮ ਸਥਾਨ:- ਦੀਵਾਨ ਹਾਲ, ਗੁਰਦ ਸੀ ਮੰਜੀ ਸਾਹਿਬ, ਤਸਰ| ਸ਼ਹੀਦਤਾਈਪ੍ਰਤਾਪਸਿੰਘਜੀ ਸਮੂਹਮੈਂਬਰਸਾਹਿਬਾਨ ਨਕਸ਼ ੫੫੪ ਸ਼ਹੀਦਭਾਈਕਰਮਸਿੰਘਜੀ ਐਡਵੋਕੇਟ ਹਰਜਿੰਦਰ ਸਿੰਘ ਝਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇ"

 

ਪ੍ਰਧਾਨ ਨੇ 30 ਅਕਤੂਬਰ ਨੂੰ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਭੇਜੇ ਜਾਣ ਵਾਲੇ ਜਥੇ ਵਿਚੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨ ’ਤੇ ਸ਼ਖਤ ਇਤਰਾਜ ਪ੍ਰਗਟ ਕੀਤਾ ਉਹਨਾਂ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀ ਮਨਸ਼ਾ ਦੇ ਉਤੇ ਸਵਾਲ ਚੁੱਕੇ ਗਏ ਇਸ ਬਾਰੇ ਗੱਲ ਕਰਦੇ ਹੋਏ ਧਾਮੀ ਨੇ ਕਿਹਾ ਕਿ ਜਥੇ ਵਿੱਚ ਭੇਜੇ ਗਏ ਨਾਵਾਂ ਵਿੱਚੋਂ ਕਈ ਵੀਜ਼ੇ ਰੱਦ ਕਰ ਦਿੱਤੇ ਗਏ ਹਨ ਵੱਡੀ ਗੱਲ ਇਹ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ ਦਾ ਵੀਜ਼ਾ ਵੀ ਰੱਦ ਕਰ ਦਿੱਤਾ ਗਿਆ ਹੈ |

ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਅਤੇ ਹੋਰ ਕਈ ਮਹੱਤਵਪੂਰਨ ਵੀਜ਼ੇ ਰੱਦ ਕਰ ਦਿੱਤੇ ਗਏ ਹਨ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਜਿਨ੍ਹਾਂ ਦਾ ਕਿ ਤਿੰਨ ਵਿਅਕਤੀ ਦਾ ਜੱਥਾ ਹੁੰਦਾ ਹੈ ਉਨ੍ਹਾਂ ਵਿੱਚੋਂ ਕਈ ਜਥਿਆਂ ਦੇ ਇਕ ਵਿਅਕਤੀ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ |ਜਦਕਿ ਦੋ ਦਾ ਲਗਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੋਹਾਂ ਦੇਸ਼ਾਂ ਦੀ ਮਨਸ਼ਾ ਤੇ ਸ਼ੱਕ ਹੈ, ਪਰ ਇਸ ਵੇਲੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ ਰੱਦ ਹੋਏ ਵੀਜ਼ਿਆਂ ਨੂੰ ਦੁਬਾਰਾ ਲਗਾਉਣ ਵਾਸਤੇ ਸਰਕਾਰ ਨੂੰ ਫਿਰ ਅਰਜ਼ੀ ਭੇਜੀ ਗਈ ਹੈ |

ਜਿਸ ਦਾ ਜਵਾਬ ਬਾਅਦ ਦੁਪਹਿਰ ਆਏਗਾ ਅਤੇ ਇਸਦੇ ਨਾਲ ਹੀ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੂਰੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਤੇ ਧਾਮੀ ਨੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਗੁਰਤਾ ਗੱਦੀ ਦਿਵਸ ਤੇ ਚਾਨਣ ਪਾਇਆ।

ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਹੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਸੀ। ਸਿੰਘ ਸਾਹਿਬ ਨੇ ਕਿਹਾ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫਲਸਫਾ ਮਨੁੱਖੀ ਜੀਵਨ ਵਿਚ ਲਾਗੂ ਹੋ ਜਾਵੇ ਤਾਂ ਵਿਸ਼ਵ ਵਿੱਚ ਸ਼ਾਂਤੀ ਦਾ ਵਾਸ ਹੋ ਸਕਦਾ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫੇ ਨੂੰ ਦੁਨੀਆਂ ਵਿੱਚ ਪਹੁੰਚਾਉਣ ਲਈ ਕਾਰਜਸ਼ੀਲ ਹੋਣ ਦੀ ਲੋੜ ਹੈ |