Industrialists

ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸਨਅਤਕਾਰਾਂ ਨੇ ਕੀਤੀ ਸ਼ਲਾਘਾ

ਮੁੰਬਈ, 21 ਅਗਸਤ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਉੱਘੇ ਸਨਅਤਕਾਰਾਂ (Industrialists) ਨੇ ਸ਼ਲਾਘਾ ਕੀਤੀ ਹੈ | ਇਸਦੇ ਨਾਲ ਹੀ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ |

ਮੁਲਾਕਾਤ ਤੋਂ ਬਾਅਦ ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਲਈ ਰਾਜ ਦੇ ਉਦਯੋਗ ਪੱਖੀ ਵਾਤਾਵਰਣ ਅਤੇ ਚੰਗੇ ਪ੍ਰਸ਼ਾਸਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਪੰਜਾਬ ਦੀਆਂ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਸਰੋਤ, ਬੁਨਿਆਦੀ ਢਾਂਚਾ ਅਤੇ ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ, ਜੋ ਕਿ ਰਾਜ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਪ੍ਰਮੁੱਖ ਸਥਾਨ ਬਣਾਉਂਦਾ ਹੈ।

ਇਸਦੇ ਨਾਲ ਹੀ ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਸਨਅਤਕਾਰਾਂ (Industrialists) ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ‘ਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਪ੍ਰਸ਼ੰਸਾ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਅਨੁਕੂਲ ਮਾਹੌਲ ਇਸ ਨੂੰ ਨਿਵੇਸ਼ ਪੱਖੋਂ ਆਦਰਸ਼ ਸਥਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਛੇਤੀ ਹੀ ਉਦਯੋਗਿਕ ਵਿਕਾਸ, ਰੁਜ਼ਗਾਰ ਦੇ ਮੌਕਿਆਂ ਅਤੇ ਆਰਥਿਕ ਵਿਕਾਸ ‘ਚ ਮੋਹਰੀ ਹੋਵੇਗਾ।

ਸਿਫੀ ਟੈਕਨਾਲੋਜੀ ਦੇ ਮੀਤ ਪ੍ਰਧਾਨ ਦਲੀਪ ਕੌਲ ਨੇ ਸੂਬੇ ਦੇ ਸਨਅਤ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਜੇ.ਐਸ.ਡਬਲਿਊ. ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਾਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸੂਬੇ ‘ਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਵਿਲੱਖਣ ਕਦਮਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਹੈ ।

Scroll to Top