Site icon TheUnmute.com

ਮਹਿੰਗਾਈ ਦਾ ਝਟਕਾ : ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਭਾਰੀ ਵਾਧਾ

ਕਮਰਸ਼ੀਅਲ ਸਿਲੰਡਰ commercial cylinders

ਚੰਡੀਗੜ੍ਹ, 1 ਨਵੰਬਰ 2021 : ਮਹਿੰਗਾਈ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਜਿੱਥੇ ਪੈਟਰੋਲ ਦੀਆ ਕੀਮਤਾਂ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਨਾਲ ਹੀ ਕਮਰਸ਼ੀਅਲ ਸਿਲੰਡਰ(commercial cylinders) ਦੀ ਕੀਮਤ ‘ਚ 264 ਰੁਪਏ ਦਾ ਭਾਰੀ ਵਾਧਾ ਹੋਇਆ ਹੈ।ਇਸ ਵਾਧੇ ਨਾਲ ਹੁਣ ਦਿੱਲੀ ਵਿੱਚ 19.2 ਕਿਲੋ ਦਾ ਕਮਰਸ਼ੀਅਲ ਸਿਲੰਡਰ 2000.5 ਰੁਪਏ ਹੋ ਗਿਆ ਹੈ।

ਦੱਸਣਯੋਗ ਹੈ ਕਿ ਜੋ ਪਹਿਲਾਂ 1733 ਰੁਪਏ ਦਾ ਸਿਲੰਡਰ ਮੁੰਬਈ ‘ਚ 1683 ਰੁਪਏ ‘ਚ ਮਿਲਣ ਵਾਲਾ 19 ਕਿਲੋ ਦਾ ਸਿਲੰਡਰ ਹੁਣ 1950 ਰੁਪਏ ‘ਚ ਮਿਲੇਗਾ | ਉੱਥੇ ਹੀ ਕੋਲਕਾਤਾ ‘ਚ ਹੁਣ 19 ਕਿਲੋ ਦਾ ਇੰਡੇਨ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ। ਚੇਨਈ ‘ਚ ਸਿਲੰਡਰ ਦੀ ਕੀਮਤ 2133 ਰੁਪਏ ਹੈ |

ਇਸ ਦੇ ਨਾਲ ਹੀ 1 ਅਕਤੂਬਰ ਨੂੰ ਸਿਰਫ਼ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਕੋਲਕਾਤਾ ਵਿੱਚ 926 ਅਤੇ ਚੇਨਈ ਵਿੱਚ 14.2 ਕਿਲੋ ਦਾ ਐਲਪੀਜੀ ਸਿਲੰਡਰ ਅਜੇ ਵੀ 915.50 ਰੁਪਏ ਵਿੱਚ ਉਪਲਬਧ ਹੈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਇਸ ਵਾਰ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 1000 ਰੁਪਏ ਤੋਂ ਪਾਰ ਹੋ ਜਾਵੇਗੀ

ਹਾਲਾਂਕਿ ਘਰੇਲੂ ਵਰਤੋਂ ਲਈ ਵਰਤੇ ਜਾਣ ਵਾਲੇ 14.2 ਕਿਲੋ ਦੇ ਐਲਪੀਜੀ ਸਿਲੰਡਰ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਜਿਸ ਨਾਲ ਰਾਹਤ ਮਿਲੀ ਹੈ।

Exit mobile version