ਚੰਡੀਗੜ੍ਹ, 03 ਫਰਵਰੀ 2023: ਕੇਂਦਰੀ ਬਜਟ ਪੇਸ਼ ਹੋਣ ਤੋਂ ਦੋ ਦਿਨ ਬਾਅਦ ਹੀ ਅਮੂਲ (Amul) ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਫੁੱਲ ਕਰੀਮ ਦੁੱਧ 63 ਰੁਪਏ ਦੀ ਥਾਂ 66 ਰੁਪਏ ਪ੍ਰਤੀ ਲੀਟਰ, ਮੱਝ ਦਾ ਦੁੱਧ 65 ਰੁਪਏ ਦੀ ਥਾਂ 70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੁੱਧ ਦੀ ਕੀਮਤ ‘ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ |
ਇਸਦੇ ਨਾਲ ਹੀ ਅਮੂਲ (Amul) ਦਹੀਂ ਅਤੇ ਹੋਰ ਉਪ-ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ 3 ਫਰਵਰੀ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਅਕਤੂਬਰ 2022 ਵਿੱਚ, ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਤੋਂ ਇਲਾਵਾ ਪਰਾਗ ਅਤੇ ਮਦਰ ਡੇਅਰੀ ਨੇ ਵੀ ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।