SAS Nagar

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਿੰਦੀ ਅਖ਼ਬਾਰ ਦੈਨਿਕ ਭਾਸਕਰ ਦੇ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਹਰੀ ਰਾਮ ਸ਼ਰਮਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਹੈ। ਹਰੀ ਰਾਮ ਸ਼ਰਮਾ (82) ਨੇ ਅੱਜ ਸੰਖੇਪ ਬੀਮਾਰੀ ਤੋਂ ਬਾਅਦ ਹਿਸਾਰ ਦੇ ਮੁਕਾਮੀ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ।

ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪੇ ਸਾਡੇ ਜੀਵਨ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਪਿਤਾ ਦਾ ਜਾਣਾ ਜ਼ਿੰਦਗੀ ਵਿੱਚ ਵੱਡਾ ਖਲਾਅ ਪੈਦਾ ਕਰ ਦਿੰਦਾ ਹੈ। ਹਰੀ ਰਾਮ ਸ਼ਰਮਾ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

Scroll to Top