July 5, 2024 8:16 pm
Dengue

ਲੋਕਾਂ ਨੂੰ ਡੇਂਗੂ ਬੁਖਾਰ ਦੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

ਫਾਜ਼ਿਲਕਾ 17 ਮਈ 2024: ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਬੀਤੇ ਦਿਨ ਜਾਗਰੂਕਤਾ ਪ੍ਰੋਗਰਾਮ ਨੈਸ਼ਨਲ ਡੇਂਗੂ ਦਿਵਸ ਦੇ ਸਬੰਧ ਵਿਚ ਕਰਵਾਇਆ ਗਿਆ। ਇਸ ਦੌਰਾਨ ਲੋਕਾਂ ਨਾਲ ਡੇਂਗੂ (Dengue) ਦੀ ਬਿਮਾਰੀ ਬਾਰੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਵਿਭਾਗ ਵੱਲੋਂ ਦਿੱਤੀ ਜਾ ਰਹੀ ਸੁਵਿਧਾ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਬੋਲਦਿਆਂ ਡਾ. ਐਰਿਕ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਇਸ ਸੰਬੰਧੀ ਜਾਗਰੂਕਤਾ ਹੈ। ਉਨ੍ਹਾਂ ਡੇਂਗੂ ਬੁਖਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਜ਼ਿਆਦਾਤਰ ਦਿਨ ਦੇ ਸਮੇਂ ਕੱਟਦਾ ਹੈ ਅਤੇ ਇਹ ਸਾਫ ਖੜ੍ਹੇ ਹੋਏ ਪਾਣੀ ਵਿਚ ਪੈਦਾ ਹੁੰਦਾ ਹੈ ਇਸ ਦੀ ਪੈਦਾਇਸ਼ ਨੂੰ ਰੋਕਣ ਲਈ ਸਾਨੂੰ ਚਾਹੀਦਾ ਹੈ ਕਿ ਕਿਤੇ ਵੀ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜ਼ਰੂਰ ਬਦਲ ਦਿੱਤਾ ਜਾਵੇ। ਇਸ ਦੇ ਨਾਲ ਤੇਜ਼ ਬੁਖਾਰ ਹੋਣ ਦੇ ਨਾਲ ਸ਼ਰੀਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਨੱਕ ਅਤੇ ਮਸੂੜਿਆਂ ਵਿਚ ਖੂਨ ਆਉਣਾ ਆਦਿ ਲੱਛਣ ਆਉਣ ਤੇ ਤੁਰੰਤ ਸਰਕਾਰੀ ਹਸਪਤਾਲ ਦੇ 21 ਨੰਬਰ ਕਮਰੇ ਵਿਖੇ ਆਪਣਾ ਡੇਂਗੂ ਦਾ ਟੈਸਟ ਜ਼ਰੂਰ ਕਰਵਾਓ ਅਤੇ ਡਾਕਟਰੀ ਸਲਾਹ ਨਾਲ ਆਪਣਾ ਇਲਾਜ ਸ਼ੁਰੂ ਕਰੋ। ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਹਫਤੇ ਵਿਚ ਘਰਾਂ ਦੇ ਅੰਦਰ ਪਏ ਖਾਲੀ ਗਮਲੇ, ਕੂਲਰ, ਪੰਛੀਆਂ ਲਈ ਪਾਣੀ ਦੇ ਬਣੇ ਬਰਤਨ ਅਤੇ ਫਰਿੱਜ ਦੀ ਟਰੇ ਜ਼ਰੂਰ ਸਾਫ ਕਰੋ ਨਹੀਂ ਤਾਂ ਡੇਂਗੂ ਦਾ ਮਛਰ ਹਫਤੇ ਵਿੱਚ ਹੀ ਅੰਡੇ ਤੋਂ ਪੂਰਾ ਮਛਰ ਬਣ ਜਾਂਦਾ ਹੈ ਜਿਸ ਨੂੰ ਪਹਿਲਾ ਹੀ ਨਸ਼ਟ ਕਰਨਾ ਜ਼ਰੂਰੀ ਹੈ।

ਇਸ ਦੇ ਨਾਲ ਐੱਸ ਡੀ ਹਾਈ ਸਕੁਲ ਵਿਖੇ ਸਕੂਲੀ ਬੱਚਿਆਂ ਦੇ ਡੇਂਗੂ (Dengue) ਬੀਮਾਰੀ ਬਾਰੇ ਮੁਕਾਬਲੇ ਕਰਾਏ ਗਏ ਜਿਸ ਵਿੱਚ 5 ਜੇਤੂ ਬੱਚਿਆਂ ਨੂ ਵਿਭਾਗ ਵੱਲੋਂ ਇਨਾਮ ਦਿੱਤੇ ਗਏ। ਇਸ ਦੌਰਾਨ ਸਕੁਲ ਪ੍ਰਿੰਸੀਪਲ ਰਾਜੀਵ ਸ਼ਰਮਾ ਨੇ ਸਮੁੱਚੀ ਟੀਮ ਦਾ ਧਨਵਾਦ ਕੀਤਾ। ਇਸ ਦੌਰਾਨ ਸਿਹਤ ਕਰਮਚਾਰੀ ਵਿਜੈ ਕੁਮਾਰ,ਰਵਿੰਦਰ ਸ਼ਰਮਾ,ਸਵਰਨ ਸਿੰਘ, ਸੁਖਜਿੰਦਰ ਸਿੰਘ,ਕ੍ਰਿਸ਼ਨ ਕੁਮਾਰ,ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ ਆਦਿ ਮੌਜੂਦ ਸੀ।