July 7, 2024 7:01 pm
Homi Bhabha

ਹੋਮੀ ਭਾਬਾ ਕੈਂਸਰ ਹਸਪਤਾਲ ‘ਚ IPD ਦੀ ਸ਼ੁਰੂਆਤ, ਪੰਜਾਬ ‘ਚ ਖੋਲ੍ਹੇ ਜਾਣਗੇ 16 ਮੈਡੀਕਲ ਕਾਲਜ

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ-ਰਿਸਰਚ ਸੈਂਟਰ (Homi Bhabha Cancer Hospital-Research Centre), ਨਿਊ ਚੰਡੀਗੜ੍ਹ ਅਤੇ ਟਾਟਾ ਮੈਮੋਰੀਅਲ ਸੈਂਟਰ ਨਾਲ ਸਮਝੌਤਾ ਕੀਤਾ ਗਿਆ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸਦੇ ਨਾਲ ਹੀ ਹੋਮੀ ਭਾਭਾ ਕੈਂਸਰ ਹਸਪਤਾਲ ‘ਚ IPD ਦੀ ਸ਼ੁਰੂਆਤ ਕੀਤੀ ਹੈ |

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚੋਂ ਕੈਂਸਰ ਦੇ ਖਾਤਮੇ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਦਸਤਖ਼ਤ ਕੀਤੇ ਸਮਝੌਤਿਆਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਿਖਲਾਈ ਦੀਆਂ ਸਹੂਲਤਾਂ ਵੀ ਪੈਦਾ ਕੀਤੀਆਂ ਜਾਣਗੀਆਂ। ਅਸੀਂ ਸਿਹਤ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਾਂ ਤਾਂ ਜੋ ਕੋਈ ਵੀ ਵਿਅਕਤੀ ਬਿਮਾਰੀਆਂ ਦੇ ਇਲਾਜ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਜਿਨ੍ਹਾਂ ਵਿੱਚੋਂ ਤਿੰਨ ਮੈਡੀਕਲ ਕਾਲਜਾਂ ਵਿੱਚ ਕੰਮ ਚੱਲ ਰਿਹਾ ਹੈ।

Image