July 2, 2024 10:09 pm
Innova hit

ਜਲੰਧਰ ‘ਚ ਇਨੋਵਾ ਨੇ ਟਰੈਕਟਰ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਕਾਰ ਡਰਾਈਵਰ ਗ੍ਰਿਫਤਾਰ

ਚੰਡੀਗੜ੍ਹ, 31 ਜੁਲਾਈ 2023: ਜਲੰਧਰ (Jalandhar) ਜ਼ਿਲ੍ਹੇ ‘ਚ ਅੰਮ੍ਰਿਤਸਰ ਹਾਈਵੇਅ ‘ਤੇ ਇਕ ਇਨੋਵਾ ਕਾਰ ਨੇ ਅੱਗੇ ਜਾ ਰਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਟਰੈਕਟਰ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਦੇ ਮੁਤਾਬਕ ਇਨੋਵਾ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਸ਼ਰਾਬੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਚਾਲਕ ਉੱਛਲ ਕੇ ਦੂਜੇ ਪਾਸੇ ਜਾ ਡਿੱਗਿਆ ਅਤੇ ਵਾਲ ਵਾਲ ਬਚ ਗਿਆ।

ਟੱਕਰ ਇੰਨੀ ਜ਼ਬਰਦਸਤ ਸੀ ਟਰੈਕਟਰ ਦੇ ਪਹੀਏ ਨਿਕਲ ਗਏ | ਟਰੈਕਟਰ ਚਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੈਲਪਰ ਭੋਲਾ ਨੂੰ ਮੰਡੀ ਤੋਂ ਸੰਤੋਖਪੁਰਾ (ਲੰਮਾ ਪਿੰਡ ) ਲੈ ਕੇ ਜਾ ਰਿਹਾ ਸੀ। ਇਨੋਵਾ ਨੰਬਰ ਸੀਐਚ-07ਏਬੀ-6960 ਨੇ ਤੇਜ਼ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ। ਹੈਲਪਰ ਭੋਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਨੇ ਇਨੋਵਾ ਗੱਡੀ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਕੇ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨੋਵਾ ਗੱਡੀ ਚਲਾ ਰਹੇ ਨੌਜਵਾਨ ਦੀ ਪਛਾਣ ਕਮਲਜੀਤ ਵਾਸੀ ਜਲੰਧਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਖੁਦ ਮੰਨਿਆ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਅਚਾਨਕ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੀ ਟਰੈਕਟਰ ਨਾਲ ਜਾ ਟਕਰਾਈ।