Polling Booths

ਜ਼ਿਲ੍ਹਾ ਚੋਣ ਅਫਸਰ ਵੱਲੋਂ ਪੋਲਿੰਗ ਬੂਥਾਂ ਦਾ ਜਾਇਜਾ, ਬੂਥਾਂ ਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼

ਫਾਜ਼ਿਲਕਾ 6 ਅਪ੍ਰੈਲ 2024: ਫਾਜ਼ਿਲਕਾ ਦੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਨੇ ਅੱਜ ਵੱਖ-ਵੱਖ ਪੋਲਿੰਗ ਬੂਥਾਂ (Polling Booths) ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਇੱਥੇ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਉਹ ਸਾਰੇ ਇੰਤਜ਼ਾਮ ਕੀਤੇ ਜਾਣ ਜਿਸ ਨਾਲ ਵੋਟਰਾਂ ਨੂੰ ਇੱਥੇ ਮਤਦਾਨ ਕਰਨ ਵਿੱਚ ਸੌਖ ਹੋਵੇ। ਉਹਨਾਂ ਨੇ ਕਿਹਾ ਕਿ ਪੋਲਿੰਗ ਬੂਥਾਂ ਤੇ ਪੀਣ ਦਾ ਪਾਣੀ, ਛਾਂ ਆਦਿ ਦੇ ਪੂਰੇ ਪ੍ਰਬੰਧ ਹੋਣ ਅਤੇ ਪੋਲਿੰਗ ਬੂਥਾਂ ਤੇ ਰੈਂਪ ਅਤੇ ਵੀਹਲ ਚੇਅਰ ਦੀ ਵਿਵਸਥਾ ਵੀ ਕੀਤੀ ਜਾਵੇ।

ਪਿੰਡ ਲਮੋਚੜ ਕਲਾਂ ਦੇ ਪੋਲਿੰਗ ਬੂਥ (Polling Booths) ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਤਦਾਨ ਵਾਲੇ ਦਿਨ ਭਾਵ 1 ਜੂਨ ਨੂੰ ਕਾਫੀ ਗਰਮੀ ਹੋਣ ਦੀ ਸੰਭਾਵਨਾ ਹੈ ਇਸ ਲਈ ਸਾਰੇ ਪੋਲਿੰਗ ਬੂਥਾਂ ਤੇ ਢੁਕਵੇਂ ਇੰਤਜ਼ਾਮ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ । ਉਹਨਾਂ ਨੇ ਇਸ ਮੌਕੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀ ਹਦਾਇਤ ਵੀ ਕੀਤੀ।

ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ਟੀਚਾ ਮਿਥਿਆ ਗਿਆ ਹੈ ਕਿ ਘੱਟੋ ਘੱਟ 70 ਫੀਸਦੀ ਤੋਂ ਜਿਆਦਾ ਵੋਟਰ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੋਈ ਵੀ ਯੋਗ ਵੋਟਰ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਵੀਪ ਦੇ ਸਹਾਇਕ ਨੋਡਲ ਅਫਸਰ ਪ੍ਰਿੰਸੀਪਲ ਰਜਿੰਦਰ ਵਿਖੋਣਾ ਵੀ ਹਾਜ਼ਰ ਸਨ।

Scroll to Top