Jalandhar police

ਵਕੀਲ ‘ਤੇ ਕਥਿਤ ਅਣਮਨੁੱਖੀ ਤਸ਼ੱਦਦ ਮਾਮਲੇ ‘ਚ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਣੇ 3 ਗ੍ਰਿਫਤਾਰ

ਚੰਡੀਗੜ੍ਹ, 27 ਸਤੰਬਰ 2023: ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ‘ਤੇ ਕਥਿਤ ਅਣਮਨੁੱਖੀ ਤਸ਼ੱਦਦ ਦੇ ਮਾਮਲੇ ‘ਚ ਰਮਨਦੀਪ ਸਿੰਘ ਭੁੱਲਰ ਐਸ.ਪੀ. (ਇਨਵੈਸਟੀਗੇਸ਼ਨ), ਇੰਸਪੈਕਟਰ ਰਮਨ ਕੁਮਾਰ ਕੰਬੋਜ ਇੰਚਾਰਜ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸਦੇ ਨਾਲ ਹੀ ਇਸ ਮਾਮਲੇ ਸੰਬੰਧੀ ਇੱਕ ਸਿੱਟ ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਮਾਮਲੇ ਦੀ ਪੜਤਾਲ ਕਰੇਗੀ। ਚਾਰ ਅਧਿਕਾਰੀਆਂ ਦੀ ਬਣਾਈ ਸਿੱਟ ਦੇ ਮੁਖੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਬਣਾਇਆ ਗਿਆ ਹੈ।

 

Scroll to Top