Site icon TheUnmute.com

ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਵੱਲੋਂ ਸੁਲਤਾਨਪੁਰ ਲੋਧੀ ‘ਚ ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਸੁਲਤਾਨਪੁਰ ਲੋਧੀ, 7 ਨਵੰਬਰ 2024: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ (Dr. Ravjot Singh) ਨੇ ਅੱਜ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮਾਂ ਨੂੰ 10 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇ।

ਡਾ.ਰਵਜੋਤ ਸਿੰਘ (Dr. Ravjot Singh) ਨੇ ਸਥਾਨਕ ਰੈਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਦੌਰਾਨ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਪੁਰਬ ਮੌਕੇ ਆਉਣ ਜਾਣ ਵਾਲੀਆਂ ਸੰਗਤਾਂ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ।

ਇਸ ਦੌਰਾਨ ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ (Sultanpur Lodhi) ਦੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਨਿਰਧਾਰਤ ਸਮੇਂ ‘ਚ ਮੁਕੰਮਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡਗੀ |

ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਵਾਟਰ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰ ਤਾਲਮੇਲ ਕਰਕੇ ਕੰਮਾਂ ਨੂੰ ਛੇਤੀ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।

Exit mobile version