July 7, 2024 11:48 am
Jalandhar

ਸਿਵਲ ਸਰਜਨ ਵੱਲੋਂ ਜ਼ਿਮਨੀ ਚੋਣ ਦੇ ਮੱਦੇਨਜਰ ਲੋੜੀਂਦੀਆਂ ਐਮਰਜੈਂਸੀ ਸਿਹਤ ਸੇਵਾਵਾਂ ਦੇ ਇੰਤਜਾਮ ਮੁਕੰਮਲ ਰੱਖਣ ਦੀ ਹਦਾਇਤ

ਜਲੰਧਰ, 06 ਅਪ੍ਰੈਲ 2023: ਮੈਡੀਕਲ ਸੁਪਰਡੈਂਟ ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਦੀ ਅਗਵਾਈ ਵਿੱਚ ਸਿਵਲ ਸਰਜਨ (Civil Surgeon) ਦਫ਼ਤਰ ਵਿਖੇ ਵੀਰਵਾਰ ਨੂੰ ਸਮੂਹ ਐਸ.ਐਮ.ਓਜ਼ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਡਾ. ਰਾਜੀਵ ਸ਼ਰਮਾ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੀ ਪ੍ਰਗਤੀ ਰਿਪੋਰਟਾਂ ਨੂੰ ਵਾਚਿਆ ਗਿਆ। ਉਨ੍ਹਾਂ ਵੱਲੋਂ ਸਮੂਹ ਐਸ.ਐਮ.ਓਜ਼. ਨੂੰ ਜਿਮਨੀ ਚੇਣ ਦੇ ਮੱਦੇਨਜਰ ਲੋੜੀਂਦੀਆਂ ਐਮਰਜੈਂਸੀ ਸਿਹਤ ਸੇਵਾਵਾਂ ਦੇ ਇੰਤਜਾਮਾਤ ਮੁਕੰਮਲ ਰੱਖੇ ਜਾਣ ਦੀ ਹਦਾਇਤ ਕੀਤੀ ਗਈ।

ਡਾ. ਰਾਜੀਵ ਸ਼ਰਮਾ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਗਈ ਕਿ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸੁਪਰਵਿਜ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦਨੇਜਰ ਸਮੂਹ ਐਸ.ਐਮ.ਓਜ਼ ਨੂੰ ਕੋਵਿਡ-ਸੈਪਲਿੰਗ ਵਧਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਸਟਾਫ਼ ਨੂੰ ਚੋਣ ਜਾਬਤੇ ਦੀ ਪਾਲਣਾ ਕਰਨ ਪ੍ਰਤੀ ਸੈਂਸੇਟਾਈਜ਼ ਕੀਤਾ ਜਾਵੇ ਅਤੇ ਜਿਮਨੀ ਚੋਣ ਦੇ ਮੱਦੇਨਜਰ ਬਲਾਕ ਪੱਧਰ ‘ਤੇ ਮੈਡੀਕਲ ਟੀਮਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਵੱਲੋਂ ਸਿਹਤ ਸੰਸਥਾਵਾਂ ਵਿੱਚ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ ਮੌਜੂਦ ਸਨ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਵਲੋਂ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਅਫੈਂਸਿਸ (ਪੋਕਸੋ) ਐਕਟ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਦੋਂ ਬੱਚਿਆਂ ਦੇ ਸ਼ਰੀਰਕ ਸ਼ੋਸ਼ਣ ਦਾ ਕੇਸ ਆਵੇ ਤਾਂ ਅਜਿਹੇ ਕੇਸ ‘ਚ ਨਰਮੀ ਭਰਿਆ ਵਤੀਰਾ ਵਰਤਿਆ ਜਾਵੇ। ਇਸ ਤੋਂ ਇਲਾਵਾਂ ਉਨ੍ਹਾਂ ਸਮੂਹ ਐਸ.ਐਮ.ਓਜ਼ ਨੂੰ ਕਿਹਾ ਗਿਆ ਕਿ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲੋਕਾਂ ਨੂੰ ਜੱਚਾ-ਬੱਚਾ ਸੇਵਾਵਾਂ ਦਾ ਲਾਭ ਦਿੰਦੇ ਹੋਏ ਹਰੇਕ ਗਰਭਵਤੀ ਔਰਤ ਦਾ ਫਰੀ ਸੰਸਥਾਗਤ ਜਣੇਪਾ, ਟੈਸਟ, ਮੁਫਤ ਦਵਾਈਆਂ ਅਤੇ 108 ਐਂਬੂਲੈਂਸ ਸੇਵਾ ਦਾ ਲਾਭ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇ ਅਤੇ ਆਪਣੇ ਖੇਤਰ ਅਧੀਨ ਆਉਦੀ ਹਰੇਕ ਹਾਈ ਰਿਸਕ ਗਰਭਵਤੀ ਔਰਤ ਦਾ ਮਾਹਿਰ ਡਾਕਟਰ ਦੁਆਰਾ ਹਦਾਇਤਾਂ ਮੁਤਾਬਕ ਏ.ਐਨ.ਸੀ.(ਐਂਟੀਨੇਟਲ) ਚੈੱਕਅਪ ਕਰਵਾਇਆ ਜਾਵੇ।