Site icon TheUnmute.com

ਹਰਿਆਣਾ ‘ਚ ਪਰਾਲੀ ਸਾੜਨ ਨੂੰ ਰੋਕਣ ਲਈ ਬਲਾਕ ਪੱਧਰ ‘ਤੇ 4 ਮੈਂਬਰੀ ਕਮੇਟੀ ਬਣਾਉਣ ਦੇ ਨਿਰਦੇਸ਼

Stubble burning

ਚੰਡੀਗੜ੍ਹ, 24 ਸਤੰਬਰ 2024: ਪਰਾਲੀ ਸਾੜਨ (Stubble burning) ਅਤੇ ਹਵਾ ਦੀ ਗੁਣਵੱਤਾ ਅਤੇ ਸਿਹਤ ‘ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਸਕੱਤਰ ਡਾ.ਟੀ.ਵੀ.ਐਸ.ਐਨ. ਪ੍ਰਸਾਦ ਨੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕਣ ਦਾ ਸੱਦਾ ਦਿੱਤਾ ਹੈ।

ਅੱਜ ਫਤਿਹਾਬਾਦ, ਜੀਂਦ, ਕੈਥਲ, ਅੰਬਾਲਾ, ਸਿਰਸਾ, ਕੁਰੂਕਸ਼ੇਤਰ, ਕਰਨਾਲ, ਹਿਸਾਰ, ਸੋਨੀਪਤ ਅਤੇ ਯਮੁਨਾਨਗਰ ਦੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨਾਲ ਇੱਕ ਵਰਚੁਅਲ ਬਿਠਾਲ ਦੌਰਾਨ, ਡਾ. ਪ੍ਰਸਾਦ ਨੇ ਹੌਟਸਪੌਟ ਦੀ ਪਛਾਣ ਕਰਨ ਅਤੇ ਘਟਨਾਵਾਂ ਨੂੰ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ ।

ਉਨ੍ਹਾਂ ਨੇ ਪਰਾਲੀ ਸਾੜਨ (Stubble burning) ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਬਲਾਕ ਪੱਧਰ ‘ਤੇ ਚਾਰ ਮੈਂਬਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਮੇਟੀ ‘ਚ ਸਬੰਧਤ ਐਸਡੀਐਮ/ਬੀਡੀਓ/ਤਹਿਸੀਲਦਾਰ, ਇੱਕ ਖੇਤੀਬਾੜੀ ਵਿਕਾਸ ਅਧਿਕਾਰੀ ਅਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਅਤੇ ਪੁਲਿਸ ਵਿਭਾਗ ਦਾ ਇੱਕ-ਇੱਕ ਅਧਿਕਾਰੀ ਸ਼ਾਮਲ ਹੋਵੇਗਾ। ਕਮੇਟੀ ਨੂੰ ਹਰ ਰੋਜ਼ ਸ਼ਾਮ 5 ਵਜੇ ਤੱਕ ਨਿਗਰਾਨ ਅਤੇ ਤਾਲਮੇਲ ਵਿਭਾਗ ਨੂੰ ਰਿਪੋਰਟ ਸੌਂਪਣੀ ਪਵੇਗੀ।

ਮੁੱਖ ਸਕੱਤਰ ਨੇ ਕਿਹਾ ਕਿ ਉਹ ਹਰ ਰੋਜ਼ ਨਿੱਜੀ ਤੌਰ ‘ਤੇ ਸਥਿਤੀ ਦੀ ਨਿਗਰਾਨੀ ਕਰਨਗੇ ਅਤੇ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਲੇ ਯਾਨੀ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਡਾ.ਟੀ.ਵੀ.ਐਸ.ਐਨ. ਪ੍ਰਸਾਦ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ‘ਚ ਜਾਗਰੂਕਤਾ ਪੈਦਾ ਕਰਨ ਦੀ ਫੌਰੀ ਲੋੜ ਹੈ। ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਜ਼ਿੰਮੇਵਾਰ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਕ ਸਕੀਮ ਬਾਰੇ ਜਾਣੂ ਕਰਵਾਉਣ। ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਅਤੇ ਰੋਕਣ ਲਈ ਰਾਤ ਦੀ ਗਸ਼ਤ ਦੀ ਲੋੜ ਵੀ ਪ੍ਰਗਟਾਈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਮਿਸ਼ਨ ਏਜੰਟਾਂ ਨੂੰ ਸ਼ਾਮਲ ਕਰਨ ‘ਤੇ ਵੀ ਜ਼ੋਰ ਦਿੱਤਾ।

ਮੁੱਖ ਸਕੱਤਰ ਨੇ ਪਰਾਲੀ ਸਾੜਨ (Stubble burning) ਅਤੇ ਹਵਾ ਦੀ ਗੁਣਵੱਤਾ ਅਤੇ ਸਿਹਤ ‘ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮੁੱਦੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਾਰੇ ਹਿੱਸੇਦਾਰਾਂ ਨੂੰ ਸ਼ਾਮਲ ਕਰਦੇ ਹੋਏ ਸਹਿਯੋਗੀ ਪਹੁੰਚ ਅਪਣਾਉਣ ਦੀ ਲੋੜ ਹੈ।

Read More: ਪੰਜਾਬ ਸਰਕਾਰ ਨੇ 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਡਾ. ਬਲਬੀਰ ਸਿੰਘ

ਉਨ੍ਹਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਇਹ ਮਸ਼ੀਨਾਂ, ਕਸਟਮ ਹਾਇਰਿੰਗ ਸੈਂਟਰਾਂ ‘ਤੇ ਉਪਲਬਧ ਹਨ | ਇਸ ਤੋਂ ਇਲਾਵਾ, ਝੋਨੇ ਦੀ ਪਰਾਲੀ ਦੀ ਟਿਕਾਊ ਵਰਤੋਂ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ​​ਈਕੋਸਿਸਟਮ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਕਿਸਾਨਾਂ ਨੂੰ ਅਜਿਹੇ ਵਿਕਲਪ ਮੁਹੱਈਆ ਕਰਵਾਏ ਜਾ ਰਹੇ ਹਨ ਜੋ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ‘ਤੇ ਸਮਰੱਥ ਹੋਣ।

ਇਸ ਬੈਠਕ ‘ਚ ਦੱਸਿਆ ਕਿ 2024 ਦੇ ਮੌਜੂਦਾ ਖੇਤੀ ਚੱਕਰ ‘ਚ ਹਰਿਆਣਾ ਵਿੱਚ ਝੋਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 15.73 ਲੱਖ ਹੈਕਟੇਅਰ ਹੋ ਗਿਆ ਹੈ। ਇਸ ਵਾਧੇ ਨਾਲ ਬਾਸਮਤੀ ਅਤੇ ਗੈਰ-ਬਾਸਮਤੀ ਕਿਸਮਾਂ ਦੇ ਝੋਨੇ ਦੀ ਪਰਾਲੀ ਦੇ ਉਤਪਾਦਨ ‘ਚ ਚੋਖਾ ਵਾਧਾ ਹੋਇਆ ਹੈ।

ਬਾਸਮਤੀ ਝੋਨੇ ਦੀ ਪਰਾਲੀ ਦਾ ਉਤਪਾਦਨ ਸਾਲ 2024 ਵਿੱਚ 4.06 ਮਿਲੀਅਨ ਟਨ ਤੱਕ ਪਹੁੰਚ ਗਿਆ ਹੈ। ਇਸੇ ਤਰ੍ਹਾਂ ਗੈਰ-ਬਾਸਮਤੀ ਝੋਨੇ ਦੀ ਪਰਾਲੀ ਦਾ ਉਤਪਾਦਨ ਵਧ ਕੇ 4.04 ਮਿਲੀਅਨ ਟਨ ਹੋ ਗਿਆ ਹੈ। ਇਸ ਤਰ੍ਹਾਂ ਹੁਣ ਹਰਿਆਣਾ ‘ਚ ਝੋਨੇ ਦੀ ਪਰਾਲੀ ਦਾ ਕੁੱਲ ਉਤਪਾਦਨ 8.10 ਮਿਲੀਅਨ ਟਨ ਹੈ।

Exit mobile version