Site icon TheUnmute.com

ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਚੌਥੀ ਵਾਰ ਕੀਤਾ ਅਲਰਟ, ਗੈਂਗਸਟਰ ਵੱਡੀ ਵਾਰਦਾਤ ਦੇ ਸਕਦੇ ਨੇ ਅੰਜਾਮ

Central intelligence agencies

ਚੰਡੀਗੜ੍ਹ 09 ਸਤੰਬਰ 2022: ਕੇਂਦਰੀ ਖ਼ੁਫ਼ੀਆ ਏਜੰਸੀਆਂ (Central intelligence agencies) ਨੇ ਇੱਕ ਵਾਰ ਫਿਰ ਪੰਜਾਬ ਪੁਲਿਸ (Punjab Police) ਨੂੰ ਚੌਕਸ ਰਹਿਣ ਲਈ ਕਿਹਾ ਹੈ | ਕੇਂਦਰੀ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਵਿੱਚ ਗੈਂਗਵਾਰ ਹੋਣ ਦਾ ਖ਼ਦਸ਼ਾ ਜਤਾਇਆ ਹੈ | ਖੁਫੀਆ ਏਜੰਸੀਆਂ ਵਲੋਂ ਪੁਲਿਸ ਨੂੰ ਭੇਜੀ ਗਈ ਚੌਥੀ ਇਨਪੁਟ ਵਿਚ ਕਿਹਾ ਕਿ ਪੰਜਾਬ ਪੁਲਿਸ ਚੌਕਸ ਰਹੇ ਬੰਬੀਹਾ ਗੈਂਗ ਕਿਸੇ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ।

ਜਿਕਰਯੋਗ ਹੈ ਕਿ ਬੰਬੀਹਾ ਗਰੁੱਪ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਇੰਟਰਨੈੱਟ ਮੀਡੀਆ ‘ਤੇ ਲਗਾਤਾਰ ਦਾਅਵੇ ਕਰ ਰਿਹਾ ਹੈ। ਏਜੰਸੀਆਂ ਨੇ ਕਿਹਾ ਕਿ ਬੰਬੀਹਾ ਗੈਂਗ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਹੈ |

ਇਸਦੇ ਨਾਲ ਹੀ ਬੀਤੇ ਬੁੱਧਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਿਮਾਚਲ ਦੇ ਬੱਦੀ ਵਿੱਚ ਅਪਰਾਧੀ ਨੂੰ ਪੁਲਿਸ ਦੀ ਗ੍ਰਿਫ਼ਤ ਤੋਂ ਛੁਡਾਉਣ ਦੀ ਅਸਫਲ ਕੋਸ਼ਿਸ਼ ਦੇ ਸਬੰਧ ਵਿੱਚ ਛੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਦਾ ਸਬੰਧ ਕੌਸ਼ਲ ਅਤੇ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਇਹ ਅਪਰਾਧੀ ਸੰਨੀ ਨੂੰ ਛੁਡਾਉਣ ਲਈ ਬੱਦੀ ਗਏ ਸਨ |

ਪੁਲਿਸ ਮੁਤਾਬਕ ਸੰਨੀ ਨੇ ਪਿਛਲੇ ਸਾਲ ਪੰਜਾਬ ਵਿੱਚ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਸੀ। ਇਸ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਮੁੜ ਪੰਜਾਬ ਪੁਲਿਸ (Punjab Police) ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

Exit mobile version