ਚੰਡੀਗੜ੍ਹ, 03 ਜੁਲਾਈ 2024: ਪੰਜਾਬ ‘ਚ ਮਾਨਸੂਨ ਦੀ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ | ਇਸਦੇ ਚੰਡੀਗੜ੍ਹ (Chandigarh) ਸ਼ਹਿਰ ‘ਚ ਅੱਜ ਦੂਜੇ ਦਿਨ ਵੀ ਰੁਕ-ਰੁਕ ਕੇ ਬਾਰਿਸ਼ ਪੈ ਰਹੀ ਹੈ | ਬਾਰਿਸ਼ ਕਾਰਨ ਚੰਡੀਗੜ੍ਹ ਦੇ ਸੈਕਟਰ-17 ਦੇ ਬੱਸ ਸਟੈਂਡ ਸਮੇਤ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਸਾਵਧਾਨੀ ਨਾਲ ਲੰਘਣ ਦੀ ਸਲਾਹ ਦਿੱਤੀ ਹੈ |
ਮੌਸਮ ਵਿਭਾਗ ਨੇ ਚੰਡੀਗੜ੍ਹ (Chandigarh) ‘ਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤੇਜ਼ ਹਵਾਵਾਂ ਦੇ ਨਾਲ ਬਿਜਲੀ ਗਰਜ ਦੀ ਸੰਭਾਵਨਾ ਹੈ ਅਤੇ ਤਿੰਨੋਂ ਦਿਨ ਬੱਦਲਵਾਈ ਰਹੇਗੀ ਅਤੇ ਰੁਕ-ਰੁਕ ਕੇ ਮੀਂਹ ਪਵੇਗਾ।ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।