Site icon TheUnmute.com

ਅੰਤਰਰਾਸ਼ਟਰੀ ਮਹਿਲਾ ਦਿਵਸ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 29 ਔਰਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ’ ਨਾਲ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਮਹਿਲਾ ਦਿਵਸ

ਚੰਡੀਗੜ੍ਹ 08 ਮਾਰਚ 2022: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ 29 ਔਰਤਾਂ ਨੂੰ 2020 ਅਤੇ 2021 ਲਈ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਨਮਾਨਿਤ ਔਰਤਾਂ ਨੇ ਸਸ਼ਕਤੀਕਰਨ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਮੌਕੇ ‘ਤੇ ਰਾਸ਼ਟਰਪਤੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ 29 ਔਰਤਾਂ ਨੂੰ 28 ਪੁਰਸਕਾਰ ਪ੍ਰਦਾਨ ਕੀਤੇ। ਇਨ੍ਹਾਂ ‘ਚ 2020 ਲਈ 14 ਪੁਰਸਕਾਰ ਅਤੇ 2021 ਲਈ 14 ਪੁਰਸਕਾਰ ਸ਼ਾਮਲ ਹਨ। ਜਿਕਰਯੋਗ ਹੈ ਕਿ ‘ਨਾਰੀ ਸ਼ਕਤੀ ਪੁਰਸਕਾਰ’ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਦੀ ਪਹਿਲਕਦਮੀ ਤਹਿਤ ਵਿਅਕਤੀਆਂ ਅਤੇ ਸੰਸਥਾਵਾਂ ਦੁਆਰਾ ਪਾਏ ਗਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਦਿੱਤਾ ਜਾਂਦਾ ਹੈ।

ਇਹ ਸਮਾਰੋਹ ਕੋਵਿਡ-19 ਮਹਾਂਮਾਰੀ ਦੇ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ 2020 ਪੁਰਸਕਾਰ ਸਮਾਰੋਹ 2021 ‘ਚ ਨਹੀਂ ਹੋ ਸਕਿਆ ਸੀ । ਸਾਲ 2020 ਲਈ ਨਾਰੀ ਸ਼ਕਤੀ ਪੁਰਸਕਾਰ ਜੇਤੂਆਂ ‘ਚ ਉੱਦਮਤਾ, ਖੇਤੀਬਾੜੀ, ਨਵੀਨਤਾ, ਸਮਾਜਿਕ ਕਾਰਜ, ਕਲਾ, ਸ਼ਿਲਪਕਾਰੀ, STEMM (ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ, ਦਵਾਈ ਅਤੇ ਗਣਿਤ) ਅਤੇ ਜੰਗਲੀ ਜੀਵ ਸੁਰੱਖਿਆ ਦੇ ਖੇਤਰਾਂ ‘ਚ ਕੰਮ ਕਰਨ ਵਾਲੀਆਂ ਔਰਤਾਂ ਸ਼ਾਮਲ ਹਨ। ਸਾਲ 2021 ਲਈ ਨਾਰੀ ਸ਼ਕਤੀ ਪੁਰਸਕਾਰ ਜੇਤੂਆਂ ‘ਚ ਉਹ ਔਰਤਾਂ ਸ਼ਾਮਲ ਹਨ ਜਿਨ੍ਹਾਂ ਨੇ ਭਾਸ਼ਾ ਵਿਗਿਆਨ, ਉੱਦਮਤਾ, ਖੇਤੀਬਾੜੀ, ਸਮਾਜਿਕ ਕਾਰਜ, ਕਲਾ, ਦਸਤਕਾਰੀ, ਮਰਚੈਂਟ ਨੇਵੀ, STEMM, ਸਿੱਖਿਆ, ਸਾਹਿਤ, ਅਪਾਹਜ ਵਿਅਕਤੀਆਂ ਦੇ ਅਧਿਕਾਰ ਆਦਿ ਦੇ ਖੇਤਰਾਂ ‘ਚ ਯੋਗਦਾਨ ਪਾਇਆ ਹੈ।

Exit mobile version