Yoga

International Yoga Day: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਯੋਗਾ ਨਾਲ ਜੁੜਨ ਦਾ ਦਿੱਤਾ ਸੰਦੇਸ਼

ਚੰਡੀਗੜ੍ਹ, 21 ਜੂਨ 2023: ਅੰਤਰਰਾਸ਼ਟਰੀ ਯੋਗ ਦਿਵਸ (International Yoga Day)  ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਪੂਰੀ ਦੁਨੀਆ ਵਿੱਚ ਯੋਗਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਕੜੀ ਵਿੱਚ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਨੇ ਨਦੀ ਦੇ ਕੰਢੇ ਕੈਂਪ ਲਗਾ ਕੇ ਲੋਕਾਂ ਨੂੰ ਯੋਗਾ ਪ੍ਰਤੀ ਜਾਗਰੂਕ ਕੀਤਾ ਹੈ ।

ਇਸ ਦੌਰਾਨ ਦੱਸਿਆ ਗਿਆ ਕਿ ਯੋਗਾ ਸਾਡੀ ਜੀਵਨ ਸ਼ੈਲੀ ਲਈ ਕਿੰਨਾ ਜ਼ਰੂਰੀ ਹੈ ਅਤੇ ਇਸ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਲੋੜ ਹੈ। ਕਿਉਂਕਿ ਕਈ ਅਜਿਹੀਆਂ ਬੀਮਾਰੀਆਂ ਹਨ, ਜਿਨ੍ਹਾਂ ਦਾ ਇਲਾਜ ਯੋਗਾ ਨਾਲ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸਾਲ ਵਿੱਚ ਇੱਕ ਦਿਨ ਇਸ ਦੀ ਮਹੱਤਤਾ ਨੂੰ ਸਮਝਾਉਣ ਲਈ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਸ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਚੰਦਰ ਜੋਤੀ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 21 ਜੂਨ ਦਾ ਦਿਨ ਵੀ ਯੋਗਾ ਇੰਟਰਨੈਸ਼ਨਲ ਵਜੋਂ ਮਨਾਇਆ ਜਾਂਦਾ ਹੈ। ਜਿਸ ਵਿੱਚ ਸਮੂਹ ਸਥਾਨਕ ਅਹੁਦੇਦਾਰਾਂ ਅਤੇ ਕਰਮਚਾਰੀਆਂ ਨੇ ਭਾਗ ਲਿਆ ਅਤੇ ਸਾਰਿਆਂ ਨੇ ਇਹ ਯੋਗਾ ਕੀਤਾ ।

ਦੂਜੇ ਪਾਸੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਕੱਲ੍ਹ ਜਿਸ ਤਰ੍ਹਾਂ ਦਾ ਜੀਵਨ ਚੱਲ ਰਿਹਾ ਹੈ ਅਤੇ ਲੋਕ ਬਿਮਾਰੀਆਂ ਵਿੱਚ ਘਿਰ ਰਹੇ ਹਨ, ਉਸ ਨਾਲ ਨਜਿੱਠਣ ਲਈ ਯੋਗਾ ਕਰਨਾ ਚਾਹੀਦਾ ਹੈ। ਇਸ ਸਮੇਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਐਸ.ਐਮ.ਓ ਡਾ: ਰਵਿੰਦਰ ਪਾਲ ਨੇ ਕਿਹਾ ਕਿ ਇਲਾਜ ਨਾਲੋਂ ਰੋਕਥਾਮ ਬਿਹਤਰ ਹੈ। ਯੋਗਾ ਕਰਨ ਨਾਲ ਅਸੀਂ ਸਿਹਤਮੰਦ ਜੀਵਨ ਜੀ ਸਕਦੇ ਹਾਂ ਅਤੇ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ।

Scroll to Top