Site icon TheUnmute.com

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

International Yoga Day

ਚੰਡੀਗੜ੍ਹ, 21 ਜੂਨ 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮਨਾਇਆ ਗਿਆ।

ਇਹ ਦਿਵਸ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਆਯੂਸ਼, ਭਾਰਤ ਸਰਕਾਰ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣ ਅਤੇ ਧਿਆਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ।

ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਦੇ ਨਾਲ-ਨਾਲ ਸਮਰਥਾ, ਲਚਕਤਾ ਅਤੇ ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਸਹਾਇਕ ਹੁੰਦਾ ਹੈ। ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਹੋਣ ਕਾਰਨ ਮੌਜੂਦਾ ਸਮੇਂ ਇਸ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ ਸਗੋਂ ਆਪਣੇ ਆਪ ਨੂੰ ਸੰਸਾਰ ਅਤੇ ਕੁਦਰਤ ਨਾਲ ਜੋੜਨਾ ਹੈ।

ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਦਿਹਾੜਾ ਪੂਰੇ ਭਾਰਤ ਵਿੱਚ ਯੋਗ ਨੂੰ “ਹਰ ਘਰ ਆਂਗਨ” ਤੱਕ ਪਹੁੰਚਾਉਣ, ਹਰ ਵਿਅਕਤੀ ਦੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ, ਯੋਗ ਦੀ ਮਹੱਤਤਾ ਉਜਾਗਰ ਕਰਨ ਅਤੇ “ਜਨਤਕ ਸਿਹਤ” ਲਈ ਸਰੀਰ ਅਤੇ ਦਿਮਾਗ ਨੂੰ ਤੰਦਰੁਸਤ ਰੱਖਣ ਸਬੰਧੀ ਲਾਭ ਉਜਾਗਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ।

Exit mobile version