ਚੰਡੀਗੜ੍ਹ 10 ਜੂਨ 2022: ਹਾਵੜਾ (Howrah) ਜ਼ਿਲ੍ਹੇ ਵਿੱਚ 13 ਜੂਨ ਸਵੇਰੇ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਅੱਜ ਦੇ ਰੋਸ ਪ੍ਰਦਰਸ਼ਨ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।ਜਿਕਰਯੋਗ ਹੈ ਕਿ ਅੱਜ ਭਾਜਪਾ ਦੇ ਦੋ ਸਾਬਕਾ ਨੇਤਾਵਾਂ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ (West Bengal) ‘ਚ ਭਾਰੀ ਹੰਗਾਮਾ ਹੋਇਆ। ਹਾਵੜਾ ਵਿੱਚ, ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੈਨਾਂ ਅਤੇ ਪੁਲਿਸ ਬੂਥਾਂ ਨੂੰ ਅੱਗ ਲਗਾ ਦਿੱਤੀ। ਹਾਵੜਾ ਜ਼ਿਲ੍ਹੇ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਜਾਮ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਧੂਲਗੜ੍ਹ, ਪੰਜਲਾ ਅਤੇ ਉਲੂਬੇਰੀਆ ‘ਚ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਹੋ ਗਈ।
ਨਵੰਬਰ 23, 2024 6:31 ਪੂਃ ਦੁਃ