Nuh

ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ 28 ਅਗਸਤ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ

ਚੰਡੀਗੜ੍ਹ, 26 ਅਗਸਤ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਹੈ। ਅੱਜ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇੰਟਰਨੈਟ ਸੇਵਾਵਾਂ ਅੱਜ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਅੱਧੀ ਰਾਤ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ

ਦਰਅਸਲ, 28 ਅਗਸਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਵੱਲੋਂ ਮੁੜ ਬ੍ਰਿਜ ਮੰਡਲ ਯਾਤਰਾ ਕੱਢਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਮਿਲ ਸਕੀ। ਹਾਲ ਹੀ ‘ਚ ਨੂਹ ਪ੍ਰਸ਼ਾਸਨ ਵੱਲੋਂ ਯਾਤਰਾ ਮੁਲਤਵੀ ਕਰਨ ਦੀ ਗੱਲ ਚੱਲੀ ਸੀ ਪਰ ਹਿੰਦੂ ਸੰਗਠਨ ਫਿਰ ਤੋਂ ਸ਼ੋਭਾ ਯਾਤਰਾ ਕੱਢਣ ‘ਤੇ ਅੜੇ ਹੋਏ ਹਨ।

ਇਸ ਕਾਰਨ ਕੱਲ੍ਹ ਨੂਹ ਦੇ ਡਿਪਟੀ ਕਮਿਸ਼ਨਰ ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਨੂਹ (Nuh) ਵਿੱਚ ਇੰਟਰਨੈੱਟ ਸੇਵਾ ਅਤੇ ਬਲਕ ਮੈਸੇਜ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਤੋਂ ਬਾਅਦ ਅੱਜ ਹਰਿਆਣਾ ਦੇ ਗ੍ਰਹਿ ਸਕੱਤਰ ਵੱਲੋਂ 26 ਅਗਸਤ ਤੋਂ 28 ਅਗਸਤ ਤੱਕ ਇੰਟਰਨੈੱਟ ਸੇਵਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ 31 ਜੁਲਾਈ ਨੂੰ ਹਿੰਦੂ ਸੰਗਠਨਾਂ ਵੱਲੋਂ ਕੱਢੀ ਗਈ ਬ੍ਰਜਮੰਡਲ ਯਾਤਰਾ ਦੌਰਾਨ ਹਿੰਸਕ ਝੜੱਪਾਂ ਹੋਈਆਂ ਸਨ, ਜਿਸ ‘ਚ ਪੁਲਿਸ ਮੁਲਜ਼ਮਾਂ ਸਮੇਤ ਕਈ 6 ਜਣਿਆਂ ਦੀ ਮੌਤ ਹੋ ਗਈ ਸੀ। ਇਸ ਸਬੰਧੀ ਪੁਲਿਸ ਦੀ ਗ੍ਰਿਫ਼ਤਾਰੀ ਮੁਹਿੰਮ ਲਗਾਤਾਰ ਜਾਰੀ ਹੈ। ਹੁਣ ਤੱਕ 292 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Scroll to Top