ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਅੱਜ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਸਵਾਲਾਂ ਦੇ ਜਵਾਬ ਦੇਣ ਲਈ 17 ਮਾਰਚ ਨੂੰ ਸੰਗਰੂਰ ਦੇ ਵਿਜੀਲੈਂਸ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਸੱਦਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ।
ਅੱਜ ਵਿਜੈ ਇੰਦਰ ਸਿੰਗਲਾ ਆਪਣੀ ਗੱਡੀ ਵਿਚ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ । ਉਨ੍ਹਾਂ ਦੇ ਆਉਣ ਤੋਂ ਬਾਅਦ ਹੁਣ ਵਿਜੀਲੈਂਸ ਅਧਿਕਾਰੀ ਵੀ ਪਹੁੰਚਣੇ ਸ਼ੁਰੂ ਹੋ ਗਏ ਤੇ ਐੱਸ.ਐੱਸ.ਪੀ. ਵਿਜੀਲੈਂਸ ਪਟਿਆਲਾ ਜਗਤਪ੍ਰੀਤ ਸਿੰਘ ਪਹੁੰਚ ਚੁੱਕੇ ਹਨ। ਪਿਛਲੇ ਲਗਭਗ ਡੇਢ ਘੰਟੇ ਤੋਂ ਵਿਜੇ ਇੰਦਰ ਸਿੰਗਲਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਭੇਜੇ ਸਨ ।