ਪੰਜਾਬ, 28 ਜੂਨ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਜਾਂਚ ਤੇਜ਼ ਹੋ ਗਈ ਹੈ ਅਤੇ ਉਨ੍ਹਾਂ ਦੀ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਇਸ ਮਾਮਲੇ ‘ਚ ਵਿਜੀਲੈਂਸ ਵਿਭਾਗ ਨੇ ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ |
ਜਿਕਰਯੋਗ ਹੈ ਕਿ ਨਿਰੰਜਨ ਸਿੰਘ ਨੇ 2014 ‘ਚ ਮਜੀਠੀਆ ਵਿਰੁੱਧ ਈਡੀ ਦੀ ਜਾਂਚ ‘ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਨਾਮ ਪੁਲਿਸ ਐਫਆਈਆਰ ‘ਚ ਨਹੀਂ ਸੀ, ਪਰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਦਾ ਨਾਮ ਸਾਹਮਣੇ ਆਇਆ ਸੀ। ਇਸਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੇ ਵਿੱਤੀ ਪਹਿਲੂਆਂ ਦੀ ਵੀ ਜਾਂਚ ਕੀਤੀ।
ਨਿਰੰਜਨ ਸਿੰਘ ਨੇ ਕਿਹਾ ਕਿ ਇਹ ਜਾਂਚ 2021 ‘ਚ ਉਨ੍ਹਾਂ ਦੀ ਸੇਵਾਮੁਕਤੀ ਤੱਕ ਚੱਲ ਰਹੀ ਸੀ ਅਤੇ ਇਸਦੀ ਸਟੇਟਸ ਰਿਪੋਰਟ ਵੀ ਅਦਾਲਤ ‘ਚ ਦਾਇਰ ਕੀਤੀ ਜਾ ਚੁੱਕੀ ਹੈ, ਇਸ ਲਈ ਉਹ ਇਸ ਸਮੇਂ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਤੋਂ ਵੀ ਇਸ ਮਾਮਲੇ ‘ਚ ਵਿਜੀਲੈਂਸ ਨੂੰ ਜਾਂਚ ‘ਚ ਸਹਿਯੋਗ ਕਰਨ ਦੀ ਗੱਲ ਆਖੀ |
Read More: ਬਿਕਰਮ ਸਿੰਘ ਮਜੀਠੀਆ ਖ਼ਿਲਾਫ ਮਾਮਲੇ ਦੀ ਜਾਂਚ ‘ਚ ਸਹਿਯੋਗ ਕਰਨਗੇ ਸਾਬਕਾ DGP ਸਿਧਾਰਥ ਚਟੋਪਾਧਿਆਏ