Site icon TheUnmute.com

ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ

Kuldeep Chahal

ਚੰਡੀਗੜ੍ਹ, 2 ਫਰਵਰੀ 2023: ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ (Kuldeep Singh Chahal) ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚੱਲਦੇ ਚੰਡੀਗੜ੍ਹ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਕੁਲਦੀਪ ਸਿੰਘ ਚਾਹਲ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਹਨ | ਇਹ ਜਾਂਚ ਚੰਡੀਗੜ੍ਹ ਦੇ ਐਸਐਸਪੀ ਹੁੰਦਿਆਂ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਤਹਿਤ ਸ਼ੁਰੂ ਕੀਤੀ ਗਈ ਹੈ।

ਦੱਸ ਦਈਏ ਕਿ ਚਹਿਲ ਨੂੰ ਚੰਡੀਗੜ੍ਹ ‘ਚ ਆਪਣਾ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਵਾਪਸ ਪੰਜਾਬ ਭੇਜਿਆ ਗਿਆ ਸੀ। ਇਸ ਪਿੱਛੇ ਉਨ੍ਹਾਂ ਦੇ ਦੁਰਵਿਹਾਰ ਨੂੰ ਕਾਰਨ ਦੱਸਿਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 12 ਦਸੰਬਰ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਸੂਤਰਾਂ ਅਨੁਸਾਰ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਇਹ ਜਾਂਚ ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਸਾਲ 2009 ਬੈਚ ਦੇ ਆਈਪੀਐਸ ਅਧਿਕਾਰੀ ਚਾਹਲ ਨੇ 29 ਸਤੰਬਰ 2020 ਨੂੰ ਚੰਡੀਗੜ੍ਹ ਦੇ ਐਸਐਸਪੀ ਦਾ ਚਾਰਜ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੁਹਾਲੀ ਦੇ ਐਸ.ਐਸ.ਪੀ. ਰਹੇ | 14 ਦਸੰਬਰ ਨੂੰ ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਕੁਲਦੀਪ ਚਾਹਲ ਖ਼ਿਲਾਫ਼ ਗੰਭੀਰ ਦੁਰਵਿਹਾਰ ਦੀ ਸ਼ਿਕਾਇਤ ਆਈ ਹੈ।

Exit mobile version