July 7, 2024 3:26 pm
Amritsar's Central Jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਨਸ਼ਾ ਕਰਦਿਆਂ ਨੌਜਵਾਨਾਂ ਦੀ ਵੀਡੀਓ ਦੀ ਕਰਵਾਈ ਜਾਵੇਗੀ ਜਾਂਚ: ਪੁਲਿਸ ਕਮਿਸ਼ਨਰ

ਅੰਮ੍ਰਿਤਸਰ 18 ਅਕਤੂਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਾ ਖਤਮ ਕਰਨ ਵਿੱਢੀ ਮੁਹਿੰਮ ਗਈ ਹੈ, ਜਿਸਦੇ ਚੱਲਦੇ ਪੰਜਾਬ ਪੁਲਿਸ ਵੱਲੋਂ ਵੀ ਲਗਾਤਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ | ਇਸ ਵਿਚਾਲੇ ਹੁਣ ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar’s Central Jail) ਦੀ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਜੇਲ੍ਹ ਦੇ ਬਾਥਰੂਮ ਦੇ ਵਿੱਚ ਕੁਝ ਨੌਜਵਾਨ ਨਸ਼ਾ ਕਰਦੇ ਦਿਖਾਈ ਦੇ ਰਹੇ ਹਨ ਅਤੇ ਜੇਲ੍ਹ ਦੇ ਅੰਦਰ ਹੀ ਕਿਸੇ ਕੈਦੀ ਵੱਲੋਂ ਇਹ ਵੀਡੀਓ ਮੋਬਾਇਲ ਤੇ ਬਣਾ ਕੇ ਵਾਇਰਲ ਕਰ ਦਿੱਤੀ ਹੈ | ਪਰ ਇਸਦੇ ਨਾਲ ਹੀ ਇੱਕ ਸਵਾਲ ਇਹ ਵੀ ਉੱਠਦਾ ਹੈ ਕਿ ਜੇਲ੍ਹ ਕੈਦੀ ਕੋਲ ਮੋਬਾਈਲ ਫੋਨ ਕਿਵੇਂ ਆਇਆ |

Amritsar's Central Jail

ਜਦੋਂ ਇਸ ਸੰਬੰਧ ਵਿਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਕੋਲੋਂ ਇਸ ਵੀਡੀਓ ਦੇ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕਹਿੰਦੇ ਕਿ ਅਜੇ ਤੱਕ ਉਨ੍ਹਾਂ ਨੇ ਇਹ ਵੀਡੀਓ ਦੇਖੀ ਹੀ ਨਹੀਂ | ਇਸਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਬੋਲਦੇ ਹੋਏ ਕਿਹਾ ਕਿ ਇਸ ਵੀਡੀਓ ਦੀ ਜਾਂਚ ਕਰਵਾਈ ਜਾਵੇਗੀ ਕਿ ਇਹ ਵੀਡੀਓ ਨਵੀਂ ਜਾਂ ਪੁਰਾਣੀ ਹੈ | ਉਨ੍ਹਾਂ ਕਿਹਾ ਕਿ ਜੇਲ ਦੇ ਸੁਪਰੀਡੈਂਟ ਜੇਕਰ ਸਾਨੂੰ ਇਸ ਸੰਬੰਧੀ ਕੋਈ ਇਤਲਾਹ ਦਿੰਦੇ ਹਨ ਤਾਂ ਕਾਨੂੰਨ ਦੇ ਹਿਸਾਬ ਨਾਲ ਇਸ ਵੀਡੀਓ ਦੇ ਮਾਮਲੇ ‘ਚ ਕਾਰਵਾਈ ਕੀਤੀ ਜਾਵੇਗੀ

ਜ਼ਿਕਰਯੋਗ ਹੈ ਕਿ ਪੂਰੇ ਪੰਜਾਬ ਵਿੱਚ ਨਸ਼ਾ ਬਹੁਤ ਜ਼ਿਆਦਾ ਵਧਦਾ ਦਿਖਾਈ ਦੇ ਰਿਹਾ ਹੈ ਅਤੇ ਅਜਿਹੇ ਵਿੱਚ ਜੇਕਰ ਜੇਲ੍ਹਾਂ ਦੇ ਅੰਦਰੋਂ ਹੀ ਨਸ਼ਾ ਸੇਵਨ ਕਰਦਿਆਂ ਦੀਆਂ ਵੀਡੀਓ ਸਾਹਮਣੇ ਆਉਣਗੀਆਂ ਤਾਂ ਕਿਤੇ ਨਾ ਕਿਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲੀਆ ਨਿਸ਼ਾਨ ਜ਼ਰੂਰ ਖੜ੍ਹੇ ਹੁੰਦੇ ਹਨ ਦੇਖਣਾ ਇਹ ਹੋਵੇਗਾ ਕਿ ਅੰਮ੍ਰਿਤਸਰ ਸੈਂਟਰਲ ਜੇਲ੍ਹ (Amritsar’s Central Jail) ਦੀ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਕੀ ਕਾਰਵਾਈ ਕਰਦੀ ਹੈ |