Sri Akal Takht Sahib

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਇੱਕਤਰਤਾ, ਸੁਖਬੀਰ ਬਾਦਲ ਬਾਰੇ ਹੋ ਸਕਦੈ ਵੱਡਾ ਫੈਸਲਾ

ਚੰਡੀਗੜ੍ਹ, 06 ਨਵੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਰਘਬੀਰ ਸਿੰਘ ਨੇ ਅੱਜ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਇੱਕਤਰਤਾ ਸੱਦੀ ਹੈ | ਇਸ ਇੱਕਤਰਤਾ ‘ਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰਾ ਕਰਨਗੇ | ਇਸ ਦੌਰਾਨ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਬਾਰੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ |

ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ।

ਸਿੱਖ ਬੁੱਧੀਜੀਵੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਇੱਕਤਰਤਾ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਇੱਕਤਰਤਾ ‘ਚ ਸੁਖਬੀਰ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਮੁੱਦਾ ਵਿਚਾਰਿਆ ਜਾਵੇਗਾ। ਇੱਕਤਰਤਾ ‘ਚ ਹੋਰ ਧਾਰਮਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮਨਜੀਤ ਸਿੰਘ ਵੀ ਸ਼ਾਮਲ ਹੋਣਗੇ।

Scroll to Top