July 7, 2024 9:38 am
IPL 2022:

IPL 2022: ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ

ਚੰਡੀਗੜ੍ਹ 05 ਅਪ੍ਰੈਲ 2022: IPL 2022 ਦਾ 13ਵਾਂ ਮੈਚ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ( Royal Challengers Bangalore) ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 2-2 ਮੈਚ ਖੇਡ ਚੁੱਕੀਆਂ ਹਨ। ਪਰ ਰਾਇਲਸ ਦੋਵੇਂ ਮੈਚ ਜਿੱਤ ਕੇ ਅੰਕ ਸੂਚੀ ‘ਚ ਸਿਖਰ ‘ਤੇ ਹੈ, ਜਦਕਿ ਆਰਸੀਬੀ ਇਕ ਜਿੱਤ ਅਤੇ ਇਕ ਹਾਰ ਨਾਲ ਛੇਵੇਂ ਸਥਾਨ ‘ਤੇ ਹੈ। ਰਾਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਫਾਫ ਡੂ ਪਲੇਸਿਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।