Site icon TheUnmute.com

IPL 2022: ਹੈਦਰਾਬਾਦ ਨੇ ਚੇੱਨਈ ਸੁਪਰ ਕਿੰਗਜ਼ ਨੂੰ 8 ਵਿਕਟਾਂ ਨਾਲ ਦਿੱਤੀ ਮਾਤ

Chennai Super Kings

ਚੰਡੀਗੜ੍ਹ 09 ਅਪ੍ਰੈਲ 2022: ਚਾਰ ਵਾਰ ਦੀ ਚੈਂਪੀਅਨ ਚੇੱਨਈ ਸੁਪਰ ਕਿੰਗਜ਼ (CSK) ਨੂੰ IPL 2022 ਦੇ 17ਵੇਂ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਹੈਦਰਾਬਾਦ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ ਹੈਦਰਾਬਾਦ ਦੇ ਸਾਹਮਣੇ 155 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਨੂੰ ਵਿਲੀਅਮਸਨ ਦੀ ਟੀਮ ਨੇ 17.4 ਓਵਰਾਂ ‘ਚ ਹਾਸਲ ਕਰ ਲਿਆ। ਸਨਰਾਈਜਸ ਹੈਦਰਾਬਾਦ (Sunrisers Hyderabad) ਦੀ ਤਿੰਨ ਮੈਚਾਂ ਵਿੱਚ ਇਹ ਪਹਿਲੀ ਜਿੱਤ ਹੈ। ਹੈਦਰਾਬਾਦ ਨੇ ਚੇੱਨਈ ਨੂੰ 8 ਵਿਕਟਾਂ ਨਾਲ ਹਰਾ ਦਿੱਤਾ |

Exit mobile version