July 7, 2024 8:46 pm
Lucknow Super Giant

IPL 2022: ਲਖਨਊ ਸੁਪਰ ਜਾਇੰਟਸ ਨੇ ਮੁੰਬਈ ਨੂੰ 18 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 16 ਅਪ੍ਰੈਲ 2022: (IPL 2022 MI VS LSG) ਇੰਡੀਅਨ ਪ੍ਰੀਮੀਅਰ ਲੀਗ ਦੇ 26ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ (Lucknow Super Giants) ਨੇ ਬ੍ਰਾਬੋਨ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਮੁੰਬਈ ਇੰਡੀਅਨਸ ਨੂੰ 18 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ ਕੇਐੱਲ ਰਾਹੁਲ ਦੀਆਂ ਸ਼ਾਨਦਾਰ 101 ਦੌੜਾਂ ਦੇ ਦਮ ‘ਤੇ 4 ਵਿਕਟਾਂ ਦੇ ਨੁਕਸਾਨ ‘ਤੇ 199 ਦੌੜਾਂ ਬਣਾਈਆਂ

ਮੈਚ ‘ਚ 200 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 181 ਦੌੜਾਂ ਹੀ ਬਣਾ ਸਕੀ। ਮੁੰਬਈ ਦੀ ਇਹ ਲਗਾਤਾਰ ਛੇਵੀਂ ਹਾਰ ਹੈ ਅਤੇ ਹੁਣ ਪਲੇਆਫ ‘ਚ ਪਹੁੰਚਣਾ ਉਸ ਲਈ ਕਾਫੀ ਮੁਸ਼ਕਲ ਨਜ਼ਰ ਆ ਰਿਹਾ ਹੈ।