July 7, 2024 3:46 pm
Gujarat Titans

IPL 2024: ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 10 ਅਪ੍ਰੈਲ 2024: ਗੁਜਰਾਤ ਟਾਈਟਨਜ਼ (Gujarat Titans) ਨੇ IPL ਦੇ 17ਵੇਂ ਸੀਜ਼ਨ ਦੇ 24ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਗੁਜਰਾਤ ਨੇ ਆਈਪੀਐਲ ਦੇ ਇਸ ਸੀਜ਼ਨ ਵਿੱਚ ਆਪਣੀ ਤੀਜੀ ਜਿੱਤ ਦਰਜ ਕੀਤੀ ਜਦਕਿ ਰਾਜਸਥਾਨ ਨੂੰ ਘਰ ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ 196 ਦੌੜਾਂ ਬਣਾਈਆਂ।

ਜਵਾਬ ਵਿੱਚ ਗੁਜਰਾਤ ਟਾਈਟਨਜ਼ (Gujarat Titans) ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 199 ਦੌੜਾਂ ਬਣਾਈਆਂ। ਰਾਸ਼ਿਦ ਖਾਨ ਨੇ ਆਖਰੀ ਦੋ ਓਵਰਾਂ ਵਿੱਚ ਮੈਚ ਨੂੰ ਗੁਜਰਾਤ ਦੇ ਪੱਖ ਵਿੱਚ ਕਰ ਦਿੱਤਾ। ਇਸ ਦਮਦਾਰ ਪ੍ਰਦਰਸ਼ਨ ਲਈ ਉਸ ਨੂੰ ਪਲੇਅਰ ਆਫ ਦਾ ਮੈਚ ਵੀ ਚੁਣਿਆ ਗਿਆ। ਇਸ ਜਿੱਤ ਨਾਲ ਗੁਜਰਾਤ ਅੰਕ ਸੂਚੀ ਵਿੱਚ ਛੇਵੇਂ ਸਥਾਨ ’ਤੇ ਪਹੁੰਚ ਗਿਆ ਹੈ। ਹੁਣ ਟੀਮ ਦੇ ਖਾਤੇ ਵਿੱਚ ਛੇ ਅੰਕ ਹਨ। ਇਸ ਦੇ ਨਾਲ ਹੀ ਪੰਜਾਬ ਦਾ ਨੁਕਸਾਨ ਹੋਇਆ ਹੈ। ਇਹ ਸੱਤਵੇਂ ਸਥਾਨ ‘ਤੇ ਪਹੁੰਚ ਗਿਆ ਹੈ ਜਦਕਿ ਰਾਜਸਥਾਨ ਰਾਇਲਜ਼ ਅੱਠ ਅੰਕਾਂ ਨਾਲ ਚੋਟੀ ‘ਤੇ ਬਰਕਰਾਰ ਹੈ।