IPL 2024: ਭਲਕੇ ਮੁੱਲਾਂਪੁਰ ਕ੍ਰਿਕਟ ਸਟੇਡੀਅਮ ‘ਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਸ ਆਹਮੋ-ਸਾਹਮਣੇ

PBKS vs DC

ਚੰਡੀਗੜ੍ਹ, 22 ਮਾਰਚ 2024: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦਾ ਇੰਡੀਅਨ ਪ੍ਰੀਮੀਅਰ ਲੀਗ (IPL) ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੀਜ਼ਨ ਦਾ ਦੂਜਾ ਮੈਚ ਭਲਕੇ ਚੰਡੀਗੜ੍ਹ ਵਿੱਚ ਖੇਡਿਆ ਜਾਵੇਗਾ। ਇਹ ਮੈਚ ਚੰਡੀਗੜ੍ਹ ਨੇੜੇ ਮੁੱਲਾਂਪੁਰ (Mullanpur) ਵਿੱਚ ਬਣੇ ਨਵੇਂ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ।

ਇਹ ਸਟੇਡੀਅਮ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵੱਲੋਂ ਬਣਾਇਆ ਗਿਆ ਹੈ। ਹੁਣ ਤੱਕ ਸਾਰੇ ਮੈਚ ਪੀਸੀਏ ਦੇ ਮੋਹਾਲੀ ਸਟੇਡੀਅਮ ਵਿੱਚ ਹੁੰਦੇ ਸਨ ਪਰ ਇਸ ਸੀਜ਼ਨ ਤੋਂ ਸਾਰੇ ਮੈਚ ਨਵੇਂ ਸਟੇਡੀਅਮ ਵਿੱਚ ਕਰਵਾਏ ਜਾਣਗੇ।

ਮੁੱਲਾਂਪੁਰ (Mullanpur) ਦੇ ਨਵੇਂ ਸਟੇਡੀਅਮ ‘ਚ ਸ਼ਨੀਵਾਰ ਨੂੰ ਦਿੱਲੀ ਕੈਪੀਟਲਸ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਵਿਚਾਲੇ ਮੈਚ ਹੋਵੇਗਾ। ਇਸ ਸਬੰਧੀ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਖੁਦ ਸਟੇਡੀਅਮ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਦੋਵੇਂ ਟੀਮਾਂ ਦੇ ਖਿਡਾਰੀ ਪਿਛਲੇ ਕਈ ਦਿਨਾਂ ਤੋਂ ਨਵੇਂ ਸਟੇਡੀਅਮ ਵਿੱਚ ਅਭਿਆਸ ਕਰ ਰਹੇ ਹਨ।

ਇਸ ਵਾਰ ਦਿੱਲੀ ਕੈਪੀਟਲਸ ਦੀ ਕਪਤਾਨੀ ਰਿਸ਼ਭ ਪੰਤ ਦੇ ਹੱਥ ਹੈ। 26 ਸਾਲਾ ਪੰਤ ਲਗਭਗ 15 ਮਹੀਨਿਆਂ ਤੋਂ ਕ੍ਰਿਕਟ ਤੋਂ ਦੂਰ ਹਨ। 30 ਸਤੰਬਰ 2022 ਨੂੰ ਦੇਹਰਾਦੂਨ ਜਾਂਦੇ ਸਮੇਂ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਪੰਤ ਹੁਣ ਫਿੱਟ ਹਨ ਅਤੇ ਮੈਦਾਨ ‘ਤੇ ਵਾਪਸੀ ਲਈ ਤਿਆਰ ਹੈ। ਰਿਸ਼ਭ ਪੰਤ ਦੇ ਆਈਪੀਐਲ ਕਰੀਅਰ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ 98 ਮੈਚਾਂ ਵਿੱਚ 2838 ਦੌੜਾਂ ਬਣਾ ਚੁੱਕੇ ਹਨ। ਇਸ ਵਿੱਚ ਇੱਕ ਸੈਂਕੜਾ ਵੀ ਸ਼ਾਮਲ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।