IPL 2024: ਚੇਨਈ ਨੂੰ ਹਰਾ ਕੇ ਸਨਰਾਈਜ਼ਰਜ਼ ਹੈਦਰਾਬਾਦ ਨੇ ਘਰੇਲੂ ਮੈਦਾਨ ‘ਤੇ ਦੂਜੀ ਜਿੱਤ ਕੀਤੀ ਦਰਜ

Chennai Super Kings

ਚੰਡੀਗੜ੍ਹ, 05 ਅਪ੍ਰੈਲ 2024: (IPL 2024) ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ ਘਰੇਲੂ ਮੈਦਾਨ ‘ਤੇ ਆਪਣਾ ਲਗਾਤਾਰ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਸੀਜ਼ਨ ਦੇ 18ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (CSK) ਨੂੰ 6 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਹੈਦਰਾਬਾਦ ਦੀ ਟੀਮ ਅੰਕ ਸੂਚੀ ਵਿਚ 5ਵੇਂ ਸਥਾਨ ‘ਤੇ ਆ ਗਈ ਹੈ। ਇਸ ਦੇ ਨਾਲ ਹੀ ਚੇਨਈ ਤੀਜੇ ਸਥਾਨ ‘ਤੇ ਬਰਕਰਾਰ ਹੈ।

ਸ਼ੁੱਕਰਵਾਰ ਨੂੰ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 165 ਦੌੜਾਂ ਬਣਾਈਆਂ। ਹੈਦਰਾਬਾਦ ਨੇ 166 ਦੌੜਾਂ ਦਾ ਟੀਚਾ 18.1 ਓਵਰਾਂ ‘ਚ 4 ਵਿਕਟਾਂ ‘ਤੇ ਹਾਸਲ ਕਰ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।