ਅਹਿਮਦਾਬਾਦ, 03 ਜੂਨ 2025: IPL 2025 Final: ਆਈਪੀਐਲ 2025 ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਅੱਜ 18ਵੇਂ ਸੀਜ਼ਨ ਦਾ ਫਾਈਨਲ ਮੈਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੁਰੂ ਵਿਚਕਾਰ ਖੇਡਿਆ ਜਾਵੇਗਾ ਅਤੇ ਆਈਪੀਐਲ ਪ੍ਰਸ਼ੰਸਕਾਂ ਨੂੰ ਇੱਕ ਨਵਾਂ ਚੈਂਪੀਅਨ ਮਿਲੇਗਾ। ਇਸ ਤੋਂ ਪਹਿਲਾਂ, ਆਈਪੀਐਲ ਦਾ ਸਮਾਪਤੀ ਸਮਾਗਮ ਹੋਵੇਗਾ, ਜਿਸ ‘ਚ ਮਸ਼ਹੂਰ ਗਾਇਕ ਸ਼ੰਕਰ ਮਹਾਦੇਵਨ ਆਪਣੀ ਪੇਸ਼ਕਾਰੀ ਦੇਣਗੇ। ਦਿਲਚਸਪ ਗੱਲ ਇਹ ਹੈ ਕਿ ਇਸ ਵਾਰ ਆਈਪੀਐਲ ਦਾ ਸਮਾਪਤੀ ਸਮਾਗਮ ਭਾਰਤੀ ਫੌਜ ਦੀ ਬਹਾਦਰੀ ਨੂੰ ਸਮਰਪਿਤ ਹੋਵੇਗਾ।
ਹਰ ਵਾਰ ਦੀ ਤਰ੍ਹਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਆਈਪੀਐਲ ਦੇ ਖਿਤਾਬੀ ਮੈਚ (IPL 2025 Final) ਤੋਂ ਪਹਿਲਾਂ ਇੱਕ ਸਮਾਪਤੀ ਸਮਾਗਮ ਕਰਵਾ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ (Narendra Modi Stadium) ‘ਚ ਇੱਕ ਲੱਖ ਤੋਂ ਵੱਧ ਲੋਕ ਮੌਜੂਦ ਰਹਿਣਗੇ। ਇਸ ਵਾਰ ਸਮਾਪਤੀ ਸਮਾਗਮ ਭਾਰਤੀ ਫੌਜ ਦੀ ਬਹਾਦਰੀ ਨੂੰ ਸਮਰਪਿਤ ਹੋਵੇਗਾ। ਬੀਸੀਸੀਆਈ ਨੇ ਆਪ੍ਰੇਸ਼ਨ ਸੰਧੂਰ ਦੀ ਸਫਲਤਾ ਦਾ ਜਸ਼ਨ ਮਨਾਉਣ ਦਾ ਫੈਸਲਾ ਕੀਤਾ ਸੀ, ਜਿਸ ਕਾਰਨ ਬੀਸੀਸੀਆਈ ਨੇ ਤਿੰਨਾਂ ਫੌਜਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ।
ਹਾਲਾਂਕਿ, ਅਜੇ ਤੱਕ ਇਹ ਪੁਸ਼ਟੀ ਨਹੀਂ ਹੋਈ ਹੈ ਕਿ ਤਿੰਨਾਂ ਫੌਜਾਂ ਦੇ ਮੁਖੀ ਸ਼ਾਮਲ ਹੋਣਗੇ ਜਾਂ ਨਹੀਂ। ਪ੍ਰਸਿੱਧ ਗਾਇਕ ਸ਼ੰਕਰ ਮਹਾਦੇਵਨ ਸਮਾਪਤੀ ਸਮਾਰੋਹ ਵਿੱਚ ਆਪਣੀ ਆਵਾਜ਼ ਨਾਲ ਸਟੇਜ ਨੂੰ ਅੱਗ ਲਗਾਉਣਗੇ।
Read More: PBKS ਬਨਾਮ RCB: ਜੇਕਰ IPL ਫਾਈਨਲ ਰੱਦ ਹੋਇਆ ਤਾਂ ਕੌਣ ਬਣੇਗਾ ਚੈਂਪੀਅਨ ?